Chennai Floods News: ਕੀ ਸੱਚਮੁਚ ਚੇਨੱਈ ਦੇ ਹੜ੍ਹ ਵਿਚ ਤਾਮਿਲਨਾਡੂ ਦੇ ਮੁੱਖ ਮੰਤਰੀ ਦਾ ਦਿਸ ਰਿਹਾ ਚਿਹਰਾ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Chennai Floods News:: ਚੱਕਰਵਾਤੀ ਤੂਫ਼ਾਨ ਮਿਚੌਂਗ ਕਾਰਨ ਚੇਨੱਈ ਵਿੱਚ ਹੁਣ ਤੱਕ ਸਭ ਤੋਂ ਵੱਧ ਮੀਂਹ ਪਿਆ

Chennai Floods News

Chennai Floods News: is it Tamil nadu CM MK Stalin being visible in picture: ਚੱਕਰਵਾਤੀ ਤੂਫ਼ਾਨ ਮਿਚੌਂਗ ਕਾਰਨ ਚੇਨੱਈ ਵਿੱਚ ਹੁਣ ਤੱਕ ਸਭ ਤੋਂ ਵੱਧ ਮੀਂਹ ਪਿਆ। ਸਥਿਤੀ ਇਹ ਹੈ ਕਿ ਹੁਣ ਤੱਕ ਚੇਨੱਈ ਸ਼ਹਿਰ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਇੰਟਰਨੈੱਟ ਯੂਜ਼ਰਸ ਇਸ ਫੋਟੋ 'ਤੇ ਕਮੈਂਟ ਵੀ ਕਰ ਰਹੇ ਹਨ। ਵਾਇਰਲ ਹੋਈ ਫੋਟੋ ਵਿੱਚ ਲੋਕ ਕਹਿ ਰਹੇ ਹਨ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੀ ਫੋਟੋ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Sonipat Sarpanch Murder News: ਚੜ੍ਹਦੀ ਸਵੇਰ ਹੋਇਆ ਵੱਡਾ ਕਾਂਡ, ਖੇਤ ਜਾ ਰਹੇ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ 

ਚੱਕਰਵਾਤੀ ਤੂਫਾਨ ਮਿਚੌਂਗ ਕਾਰਨ ਚੇਨੱਈ 'ਚ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ। ਸ਼ਹਿਰ ਵਿੱਚੋਂ ਪਾਣੀ ਦੀ ਨਿਕਾਸੀ ਕਰਨ ਵਾਲੇ ਨਾਲੇ ਨੱਕੋ ਨੱਕ ਭਰ ਗਏ ਹਨ। ਜਿਸ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ। ਇਸ ਕਾਰਨ ਸੈਂਕੜੇ ਘਰਾਂ ਨੂੰ ਨੁਕਸਾਨ ਪੁੱਜਾ ਹੈ। ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੀ 561 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਹੈ ਤਾਂ ਜੋ ਨੁਕਸਾਨ ਦੀ ਕੁਝ ਹੱਦ ਤੱਕ ਭਰਪਾਈ ਕੀਤੀ ਜਾ ਸਕੇ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ ਸਹਾਇਤਾ ਰਾਸ਼ੀ ਜਾਰੀ ਕਰਨ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ।

ਇਹ ਵੀ ਪੜ੍ਹੋ: Mohit Chawla: ਗੁਰੂ ਦੇ ਲੜ ਲੱਗੇ ਹਿਮਾਚਲ ਦੇ IPS ਮੋਹਿਤ ਚਾਵਲਾ, ਰੋਜ਼ਾਨਾ ਦਫ਼ਤਰ 'ਚ ਨੰਗੇ ਪੈਰੀਂ ਸੁਣਦੇ ਹਨ ਗੁਰਬਾਣੀ

ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਵੀ ਚੇਨੱਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਚੇਨੱਈ ਵਿੱਚ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੇਨੱਈ ਵਿੱਚ ਚੱਕਰਵਾਤ ਤੋਂ ਪ੍ਰਭਾਵਿਤ ਲੋਕਾਂ ਦੇ ਦੁੱਖ ਨੂੰ ਲੈ ਕੇ ਬਹੁਤ ਚਿੰਤਤ ਹਨ। ਉਹ ਹੜ੍ਹਾਂ ਦੇ ਕਹਿਰ ਤੋਂ ਉਭਰਨ ਲਈ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ।