Mehbooba Mufti: ਧਾਰਾ 370 'ਤੇ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਮਹਿਬੂਬਾ ਮੁਫਤੀ ਨੂੰ ਕੀਤਾ ਗਿਆ ਨਜ਼ਰਬੰਦ: ਪੀ.ਡੀ.ਪੀ
ਪੁਲਿਸ ਨੇ ਪੱਤਰਕਾਰਾਂ ਨੂੰ ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ ਦੇ ਗੁਪਕਰ ਨਿਵਾਸ ਨੇੜੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿਤੀ।
Mehbooba Mufti: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵਲੋਂ ਅਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਸੋਮਵਾਰ ਨੂੰ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਘਰ ਵਿਚ ਨਜ਼ਰਬੰਦ ਕਰ ਦਿਤਾ ਗਿਆ। ਪੀ.ਡੀ.ਪੀ. ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਦਿਤੀ।
ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, 'ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਪੁਲਿਸ ਨੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੇ ਘਰ ਦੇ ਦਰਵਾਜ਼ੇ ਸੀਲ ਕਰ ਦਿਤੇ ਹਨ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਰੂਪ ਨਾਲ ਨਜ਼ਰਬੰਦ ਕਰ ਦਿਤਾ ਹੈ।'
ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੇ ਪੱਤਰਕਾਰਾਂ ਨੂੰ ਨੈਸ਼ਨਲ ਕਾਨਫਰੰਸ (ਐਨ.ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਦੇ ਗੁਪਕਰ ਨਿਵਾਸ ਨੇੜੇ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦਿਤੀ। ਗੁਪਕਰ ਰੋਡ ਦੇ ਐਂਟਰੀ ਪੁਆਇੰਟਾਂ 'ਤੇ ਪੁਲਿਸ ਮੁਲਾਜ਼ਮਾਂ ਦੀ ਇਕ ਟੁਕੜੀ ਤਾਇਨਾਤ ਕੀਤੀ ਗਈ ਹੈ ਅਤੇ ਪੱਤਰਕਾਰਾਂ ਨੂੰ ਐਨ.ਸੀ. ਆਗੂਆਂ ਦੀ ਰਿਹਾਇਸ਼ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ।
ਉਮਰ ਅਬਦੁੱਲਾ ਅਕਤੂਬਰ 2020 ਵਿਚ ਅਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਅਪਣੇ ਪਿਤਾ ਨਾਲ ਰਹਿੰਦੇ ਹਨ। ਸ੍ਰੀਨਗਰ ਦੇ ਸੰਸਦ ਮੈਂਬਰ ਫਾਰੂਕ ਅਬਦੁੱਲਾ ਮੌਜੂਦਾ ਸੰਸਦ ਸੈਸ਼ਨ ਲਈ ਦਿੱਲੀ ਵਿਚ ਹਨ ਅਤੇ ਉਨ੍ਹਾਂ ਦਾ ਪੁੱਤਰ ਕਸ਼ਮੀਰ ਘਾਟੀ ਵਿਚ ਹੈ।
(For more news apart from Mehbooba Mufti Put Under House Arrest Ahead Of SC Verdict On Article 370, stay tuned to Rozana Spokesman)