Sonipat Sarpanch Murder News: ਚੜ੍ਹਦੀ ਸਵੇਰ ਹੋਇਆ ਵੱਡਾ ਕਾਂਡ, ਖੇਤ ਜਾ ਰਹੇ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Sonipat Sarpanch Murder News: ਪੁਲਿਸ ਛਾਉਣੀ ਵਿਚ ਤਬਦੀਲ ਹੋਇਆ ਪੂਰੀ ਪਿੰਡ

Sonipat Sarpanch Murder News in Punjab Today

Sonipat Sarpanch Murder News in Punjab Today: ਹਰਿਆਣਾ ਦੇ ਸੋਨੀਪਤ ਤੋਂ ਵੱਡੀ ਖ਼ਬਰ ਹੈ। ਇੱਥੇ ਛੀਛਦਾਨਾ ਪਿੰਡ ਦੇ ਸਰਪੰਚ ਰਾਜਕੁਮਾਰ ਉਰਫ਼ ਰਾਜੂ ਦਾ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ। ਸਰਪੰਚ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ 'ਚ ਹੜਕੰਪ ਮੱਚ ਗਿਆ। ਮੌਕੇ 'ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸਰਪੰਚ ਦੇ ਕਤਲ ਤੋਂ ਬਾਅਦ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Mohit Chawla: ਗੁਰੂ ਦੇ ਲੜ ਲੱਗੇ ਹਿਮਾਚਲ ਦੇ IPS ਮੋਹਿਤ ਚਾਵਲਾ, ਰੋਜ਼ਾਨਾ ਦਫ਼ਤਰ 'ਚ 

ਮੁੱਢਲੀ ਜਾਣਕਾਰੀ ਅਨੁਸਾਰ ਗੋਹਾਣਾ ਖੇਤਰ ਦੇ ਪਿੰਡ ਛੀਛਦਾਨਾ ਦਾ ਸਰਪੰਚ ਰਾਜਕੁਮਾਰ ਉਰਫ਼ ਰਾਜੂ ਸੋਮਵਾਰ ਸਵੇਰੇ ਆਪਣੇ ਖੇਤ ਜਾਣ ਲਈ ਸਾਈਕਲ 'ਤੇ ਘਰੋਂ ਨਿਕਲਿਆ ਸੀ। ਰਸਤੇ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਸਰਪੰਚ ਨੂੰ ਕਈ ਗੋਲੀਆਂ ਲੱਗੀਆਂ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ:Dheeraj Sahu Raid: ਭਾਰਤ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਰੇਡ, ਮਿਲਿਆ ਕਰੋੜਾਂ ਦਾ ਖ਼ਜ਼ਾਨਾ, ਨੋਟ ਗਿਣਦੇ-ਗਿਣਦੇ ਥੱਕੇ ਅਧਿਕਾਰੀ 

ਸਰਪੰਚ ਦੇ ਕਤਲ ਦੀ ਖ਼ਬਰ ਨੇ ਪੁਲਿਸ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਦੀ ਟੀਮ ਤੁਰੰਤ ਪਿੰਡ ਪਹੁੰਚੀ। ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਪਿੰਡ ਵਿੱਚ ਹੋਰ ਪੁਲਿਸ ਤਾਇਨਾਤ ਕਰ ਦਿਤੀ ਗਈ। ਜਾਂਚ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਅਤੇ ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਕਰ ਦਿੱਤੀ ਹੈ।