ਸਾਡੇ ਕਾਰਨ ਰਾਜਨੀਤੀ 'ਚ ਆਇਐ ਬਦਲਾਅ : ਕੇਜਰੀਵਾਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਜਰੀਵਾਲ ਨੇ ਟਵੀਟ ਜ਼ਰੀਏ ਥਪਥਪਾਈ ਖੁਦ ਦੀ ਪਿੱਠ

file photo

ਨਵੀਂ ਦਿੱਲੀ :  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਨੂੰ ਕਾਫ਼ੀ ਹੱਦ ਤਕ ਬਦਲਿਆ ਹੈ।

ਕੇਜਰੀਵਾਲ ਨੇ ਟਵਿਟਰ 'ਤੇ ਕਿਹਾ, 'ਲੋਕ ਮੈਨੂੰ ਕਹਿੰਦੇ ਸੀ ਕਿ ਕੇਜਰੀਵਾਲ ਜੀ ਚੋਣਾਂ ਸਰਕਾਰ ਦੇ ਕੰਮਕਾਜ 'ਤੇ ਨਹੀਂ ਜਿੱਤੀਆਂ ਜਾਂਦੀਆਂ, ਚੋਣ ਰਾਜਨੀਤੀ ਵਖਰੀ ਹੁੰਦੀ ਹੈ ਅਤੇ ਅਸੀਂ ਕਹਿੰਦੇ ਸੀ ਕਿ ਅਸੀਂ ਇਸ ਨੂੰ ਬਦਲਣ ਆਏ ਹਾਂ। ਦੇਸ਼ ਦੀ ਰਾਜਨੀਤੀ ਕਾਫ਼ੀ ਹੱਦ ਤਕ ਬਦਲੀ ਹੈ।'

ਦਿੱਲੀ ਦੇ ਮੁੱਖ ਮੰਤਰੀ ਦਾ ਇਹ ਬਿਆਨ ਅੱਠ ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ਵੋਟਾਂ ਦੀ ਗਿਣਤੀ 11 ਫ਼ਰਵਰੀ ਨੂੰ ਹੋਵੇਗੀ।

ਕੇਜਰੀਵਾਲ ਨੇ ਕਿਹਾ ਕਿ ਜਦ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਗਿਆ ਸੀ, ਉਦੋਂ ਹੀ ਉਨ੍ਹਾਂ ਦਾ ਇਕੋ ਇਕ ਟੀਚਾ ਸੀ ਕਿ ਦੇਸ਼ ਦੀ ਰਾਜਨੀਤੀ ਨੂੰ ਬਦਲਣਾ ਹੈ।

ਉਨ੍ਹਾਂ ਕਿਹਾ ਕਿ ਉਹ ਅਪਣੇ ਟੀਚੇ ਤੋਂ ਇਕ ਇੰਚ ਵੀ ਪਾਸੇ ਨਹੀਂ ਹੋਏ ਅਤੇ ਉਨ੍ਹਾਂ ਦੇਸ਼ ਦੀ ਰਾਜਨੀਤੀ ਬਦਲਣ ਵਿਚ ਕਾਫ਼ੀ ਹੱਦ ਤਕ ਕਾਮਯਾਬੀ ਹਾਸਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।