MP: ਮੋਰੈਨਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਹੋਈ ਮੌਤ, 8 ਗੰਭੀਰ
ਇਸ ਦੇ ਨਾਲ ਹੀ 7 ਬੀਮਾਰ ਹਨ, ਜਿਨ੍ਹਾਂ ਵਿਚੋਂ ਸਿਰਫ ਇਕ ਦੀ ਹਾਲਤ ਗੰਭੀਰ ਹੈ, ਉਸ ਨੂੰ ਗਵਾਲੀਅਰ ਭੇਜਿਆ ਗਿਆ ਹੈ।
ਭੋਪਾਲ- ਮੱਧ ਪ੍ਰਦੇਸ਼ ਦੇ ਮੋਰੈਨਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਦੋ ਵੱਖ-ਵੱਖ ਪਿੰਡਾਂ ਦੇ ਵਸਨੀਕ ਹਨ। ਪੁਲਿਸ ਦੇ ਅਨੁਸਾਰ ਸੁਮਾਵਾਲੀ ਥਾਣਾ ਖੇਤਰ ਦੇ ਪਹਾਵਲੀ ਪਿੰਡ ਵਿਚ 3 ਅਤੇ ਬਾਗਚੀਨੀ ਖੇਤਰ ਦੇ ਮਨਪੁਰ ਪਿੰਡ ਵਿਚ 7 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 7 ਬੀਮਾਰ ਹਨ, ਜਿਨ੍ਹਾਂ ਵਿਚੋਂ ਸਿਰਫ ਇਕ ਦੀ ਹਾਲਤ ਗੰਭੀਰ ਹੈ, ਉਸ ਨੂੰ ਗਵਾਲੀਅਰ ਭੇਜਿਆ ਗਿਆ ਹੈ।
ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਬਾਗੀਚੀਨੀ ਥਾਣੇ ਵਿੱਚ ਸਥਿਤ ਛੇਰਾ ਮਾਨਪੁਰ ਪਿੰਡ ਅਤੇ ਸੁਮਾਵਾਲੀ ਥਾਣੇ ਦੇ ਪਾਹਵਾਲੀ ਪਿੰਡ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਛੇੜਾ ਮਾਨਪੁਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਉਸੇ ਸਮੇਂ ਪਾਹਵਾਲੀ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਗੰਭੀਰ ਰੂਪ ਵਿੱਚ ਬੀਮਾਰ 6 ਵਿਅਕਤੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਹੋਰ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।