ਸੁਪਰੀਮ ਕੋਰਟ ਦਾ ਕੋਈ ਫਾਇਦਾ ਨਹੀਂ ਇਹ ਸਰਕਾਰ ਦਾ ਤਰੀਕਾ ਹੈ ਅੰਦੋਲਨ ਨੂੰ ਖਤਮ ਕਰਨ ਦਾ: ਕਿਸਾਨ ਲੀਡਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਦੀ ਪਾਬੰਦੀ ਦਾ ਕੋਈ ਫਾਇਦਾ ਨਹੀਂ ਕਿਉਂਕਿ ਇਹ ਸਰਕਾਰ ਦਾ ਇੱਕ ਤਰੀਕਾ ਹੈ ਅੰਦੋਲਨ ਨੂੰ ਖਤਮ ਕਰਨ ਦਾ।

farmer leader

ਨਵੀਂ ਦਿੱਲੀ: ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ ਤੇ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।  ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ ਹੈ। 

ਸੁਪਰੀਮ ਕੋਰਟ  ਨੇ ਅਗਲੇ ਹੁਕਮਾਂ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਰੋਕ ਲਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੇ ਵਿਰੋਧ ਕਰ ਰਹੇ ਕਿਸਾਨਾਂ ਨੇ ਆਪਣੀਆਂ ਪ੍ਰਤੀਕਿਰਿਆ  ਦਿੱਤੀ ਹੈ। 

ਕਿਸਾਨ ਲੀਡਰ ਦਾ ਟਵੀਟ 
ਸਿੰਘੂ ਸਰਹੱਦ ਦੇ ਕਿਸਾਨ ਲੀਡਰ ਨੇ ਕਿਹਾ," ਸੁਪਰੀਮ ਕੋਰਟ ਦੀ ਪਾਬੰਦੀ ਦਾ ਕੋਈ ਫਾਇਦਾ ਨਹੀਂ ਕਿਉਂਕਿ ਇਹ ਸਰਕਾਰ ਦਾ ਇੱਕ ਤਰੀਕਾ ਹੈ ਅੰਦੋਲਨ ਨੂੰ ਖਤਮ ਕਰਨ ਦਾ। ਕਿਸਾਨ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦਾ ਕੰਮ ਨਹੀਂ, ਇਹ ਸਰਕਾਰ ਦਾ ਕੰਮ ਸੀ, ਇਹ ਸੰਸਦ ਦਾ ਕੰਮ ਸੀ ਤੇ ਸੰਸਦ ਨੂੰ ਇਸ ਨੂੰ ਵਾਪਸ ਲੈਣਾ ਚਾਹੀਦਾ ਸੀ। ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹ ਸੰਸਦ ਵਿੱਚ ਵਾਪਸ ਨਹੀਂ ਆਉਂਦੇ।