ਖਾਲਿਸਤਾਨੀਆਂ ਦੀ ਕਿਸਾਨ ਅੰਦੋਲਨ 'ਚ ਘੁਸਪੈਠ ‘ਤੇ ਸੁਪਰੀਮ ਕੋਰਟ ਨੇ ਮੰਗਿਆ ਹਲਫਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੂੰ ਬੁੱਧਵਾਰ ਤੱਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ।

Supreme court

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕੇਂਦਰ ਵੱਲੋਂ ਪਾਸ ਤਿੰਨਾਂ ਖੇਤੀ ਕਾਨੂੰਨਾਂ ਦੇ ਅਮਲ 'ਤੇ ਅੰਤ੍ਰਿਮ ਰੋਕ ਲਾ ਦਿੱਤੀ ਹੈ। ਇਹ ਰੋਕ ਅਦਾਲਤ ਦੀ ਅਗਲੀ ਸੁਣਵਾਈ ਤੱਕ ਜਾਰੀ ਰਹੇਗੀ। ਵੱਡੀ ਗਿਣਤੀ 'ਚ ਕਿਸਾਨ ਪਿਛਲੇ 48 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪਟੀਸ਼ਨਾਂ ਦੀ ਸੁਣਵਾਈ ਦੌਰਾਨ, ਕੇਂਦਰ ਸਰਕਾਰ ਪੇਸ਼ ਹੋਏ ਅਟਾਰਨੀ ਜਨਰਲ ਕੇਕੇ ਵੈਨੂਗੋਪਾਲ ਨੇ ਦਲੀਲ ਦਿੱਤੀ, ''ਖਾਲਿਸਤਾਨੀ'' ਵਿਰੋਧ ਪ੍ਰਦਰਸ਼ਨ ਵਿੱਚ ਘੁਸਪੈਠ ਕਰ ਗਏ ਹਨ।  ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੂੰ ਬੁੱਧਵਾਰ ਤੱਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ । 

Related Stories