ਜੇਕਰ ਸਰਕਾਰ ਸ਼ਕਤੀ ਧਰਨਾ ਹਟਾਉਂਦੀ ਹੈ ਤਾਂ 10 ਹਜ਼ਾਰ ਲੋਕਾਂ ਦੀ ਮੌਤ ਹੋ ਸਕਦੀ ਹੈ: ਰਾਕੇਸ਼ ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਜ਼ਬਰਦਸਤੀ ਕਿਸਾਨਾਂ ਨੂੰ ਹਟਾਉਣ ਪੈ ਸਕਦਾ ਮਹਿੰਗਾ -ਟਿਕੈਤ

farmer protest

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕਟ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਅਗਲੇ ਹੁਕਮਾਂ ਤੱਕ ਖੇਤੀਬਾੜੀ ਕਾਨੂੰਨਾਂ ਅਤੇ ਕਮੇਟੀ ਦੇ ਗਠਨ ‘ਤੇ ਰੋਕ ਲਗਾਏ ਜਾਣ ਦੇ ਬਾਅਦ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਤੋਂ ਬਾਅਦ ਉਹ ਫੈਸਲਾ ਕਰਨਗੇ ਕਿ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਜਾਣਾ ਹੈ ਜਾਂ ਨਹੀਂ ।