ਬਰਫਬਾਰੀ ਦਾ ਅਨੰਦ ਲੈਣ ਲਈ ਹਿਮਾਚਲ ਜਾਣ ਵਾਲਿਆਂ ਜ਼ਰੂਰੀ ਖ਼ਬਰ, ਪ੍ਰਸ਼ਾਸਨ ਨੇ ਬੰਦ ਕੀਤਾ ਇਹ ਮਾਰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਸ਼ਾਸਨ ਨੇਖਰਾਬ ਮੌਸਮ ਕਾਰਨ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਬਹੁਤ ਸਾਵਧਾਨ ਰਹਿਣ ਦੀ ਕੀਤੀ ਅਪੀਲ

photo

 

ਕੇਲੋਂਗ: ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਵਿੱਚ ਬਰਫ਼ਬਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬਰਫਬਾਰੀ ਦੀ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲਾਹੌਲ ਸਪਿਤੀ ਸੁਮਿਤ ਖਿਮਟਾ ਨੇ ਅੱਜ ਹੁਕਮ ਜਾਰੀ ਕੀਤੇ ਕਿ ਕੇਲੋਂਗ ਤੋਂ ਮਨਾਲੀ ਮਾਰਗ 'ਤੇ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਹੋਵੇਗੀ। ਪੁਲਿਸ ਵਿਭਾਗ ਲਾਹੌਲ ਸਪਿਤੀ ਨੂੰ ਟਰੈਫ਼ਿਕ ਪ੍ਰਬੰਧਾਂ 'ਤੇ ਨਜ਼ਰ ਰੱਖਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੁੱਲੂ ਨੂੰ ਵੀ ਪੁਲਿਸ ਵਿਭਾਗ ਨਾਲ ਤਾਲਮੇਲ ਕਰਨਾ ਚਾਹੀਦਾ ਹੈ।

ਆਦੇਸ਼ ਵਿੱਚ ਉਨ੍ਹਾਂ ਨੇ ਇਹ ਵੀ ਸਲਾਹ ਦਿੱਤੀ ਹੈ ਕਿ ਖਰਾਬ ਮੌਸਮ ਕਾਰਨ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਬਰਫਬਾਰੀ 'ਚ ਘਾਟੀ 'ਚ ਘੁੰਮਣ ਸਮੇਂ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ। ਉਹਨਾਂ ਨੇ ਸਾਰੇ ਹੋਟਲ ਅਤੇ ਹੋਮਸਟੇ ਮਾਲਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਮਹਿਮਾਨਾਂ ਨੂੰ ਵੀ ਸੁਰੱਖਿਅਤ ਰਹਿਣ ਦੀ ਸਲਾਹ ਦੇਣ।