ਬੈਂਕ ਕਰਮਚਾਰੀ ਵੱਲੋਂ 3 ਕਰੋੜ ਤੋਂ ਵੱਧ ਦੀ ਹੇਰਾਫ਼ੇਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਗਾਹਕਾਂ ਤੋਂ 'ਮਿਊਚਲ ਫ਼ੰਡ' ਦੇ ਨਾਂਅ 'ਤੇ ਇਕੱਠੀ ਕੀਤੀ ਰਕਮ ਆਪਣੇ ਖਾਤੇ 'ਚ ਜਮ੍ਹਾਂ ਕਰਵਾ ਲਈ

Representational Image

 

ਸ਼ਿਮਲਾ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਗਾਹਕਾਂ ਨਾਲ 3 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਬੈਂਕ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਰਵਿੰਦ ਕੁਮਾਰ ਵਜੋਂ ਹੋਈ ਹੈ ਅਤੇ ਉਹ ਆਈ.ਸੀ.ਆਈ.ਸੀ.ਆਈ. ਬੈਂਕ ਦੀ ਨਿਊ ਸ਼ਿਮਲਾ ਸ਼ਾਖਾ ਵਿੱਚ ਤਾਇਨਾਤ ਸੀ।

ਪੁਲਿਸ ਨੇ ਦੱਸਿਆ ਕਿ ਬ੍ਰਾਂਚ ਮੈਨੇਜਰ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਦੋਸ਼ੀ ਕਰਮਚਾਰੀ ਨੇ 'ਮਿਊਚਲ ਫ਼ੰਡ' ਦੇ ਨਾਂਅ 'ਤੇ ਗਾਹਕਾਂ ਤੋਂ ਪੈਸੇ ਇਕੱਠੇ ਕੀਤੇ ਅਤੇ ਉਹ ਰਕਮ ਆਪਣੇ ਬੈਂਕ ਖਾਤੇ 'ਚ ਜਮ੍ਹਾਂ ਕਰਵਾ ਲਈ।

ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਗਠਿਤ ਕਮੇਟੀ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕੁਮਾਰ ਨੇ ਬੈਂਕ ਨਾਲ 3,89,89,582 ਰੁਪਏ ਦੀ ਧੋਖਾਧੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੈਂਕ ਦੇ ਰਿਕਾਰਡ ਵਿੱਚ ਨਿਵੇਸ਼ ਦੇ ਵੇਰਵੇ ਨਹੀਂ ਮਿਲੇ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 406 (ਭਰੋਸੇ ਦੀ ਉਲੰਘਣਾ) ਅਤੇ 420 (ਧੋਖਾਧੜੀ) ਤਹਿਤ ਕੇਸ ਦਰਜ ਕੀਤਾ ਗਿਆ ਹੈ।