ਨੂਪੁਰ ਸ਼ਰਮਾ ਨੂੰ ਦਿੱਲੀ ਪੁਲਿਸ ਨੇ ਦਿੱਤਾ ਅਸਲਾ ਲਾਇਸੈਂਸ, ਪੈਗੰਬਰ ਮੁਹੰਮਦ 'ਤੇ ਟਿੱਪਣੀ ਮਗਰੋਂ ਮਿਲੀ ਸੀ ਧਮਕੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੈਗੰਬਰ ਮੁਹੰਮਦ 'ਤੇ ਟਿੱਪਣੀ ਨੂੰ ਲੈ ਕੇ ਨੂਪੁਰ ਸ਼ਰਮਾ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਹੋਏ। ਨੂਪੁਰ ਸ਼ਰਮਾ ਖ਼ਿਲਾਫ਼ ਕਈ ਥਾਈਂ ਕੇਸ ਵੀ ਦਰਜ ਹੋਏ।

Nupur Sharma get arms license

 

ਨਵੀਂ ਦਿੱਲੀ: ਭਾਜਪਾ ਦੀ ਮੁਅੱਤਲ ਬੁਲਾਰਾ ਨੂਪੁਰ ਸ਼ਰਮਾ ਨੂੰ ਦਿੱਲੀ ਪੁਲਿਸ ਨੇ ਅਸਲਾ ਲਾਇਸੈਂਸ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੈਗੰਬਰ ਮੁਹੰਮਦ 'ਤੇ ਟਿੱਪਣੀ ਕਰਨ ਤੋਂ ਬਾਅਦ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸੇ ਲਈ ਪੁਲਿਸ ਵੱਲੋਂ ਆਤਮ ਰੱਖਿਆ ਲਈ ਇਹ ਲਾਇਸੈਂਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੈਗੰਬਰ ਮੁਹੰਮਦ 'ਤੇ ਟਿੱਪਣੀ ਨੂੰ ਲੈ ਕੇ ਨੂਪੁਰ ਸ਼ਰਮਾ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਹੋਏ। ਨੂਪੁਰ ਸ਼ਰਮਾ ਖ਼ਿਲਾਫ਼ ਕਈ ਥਾਈਂ ਕੇਸ ਵੀ ਦਰਜ ਹੋਏ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਵਿਰਾਸਤੀ ਮਾਰਗ 'ਤੇ ਡਿੱਗਿਆ ਸ਼ਰਧਾਲੂ ਦਾ ਮੋਬਾਈਲ, ਰੁਮਾਲ ਵੇਚਣ ਵਾਲੇ ਸਰਦਾਰ ਨੇ ਕੀਤਾ ਵਾਪਸ

ਭਾਰਤੀ ਜਨਤਾ ਪਾਰਟੀ ਨੇ ਵਿਵਾਦਿਤ ਬਿਆਨ ਨੂੰ ਲੈ ਕੇ ਦੇਸ਼-ਵਿਦੇਸ਼ 'ਚ ਹੋਏ ਚੌਤਰਫਾ ਵਿਰੋਧ ਤੋਂ ਬਾਅਦ ਨੂਪੁਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਅਜਿਹਾ ਵਿਵਾਦਿਤ ਬਿਆਨ ਦੇਣ ਲਈ ਦਿੱਲੀ ਇਕਾਈ ਦੇ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਨੂੰ ਵੀ ਬਰਖਾਸਤ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਜੇਠ ਨੇ ਝਗੜੇ ਦੌਰਾਨ ਭਰਜਾਈ ਦਾ ਬੇਰਹਿਮੀ ਨਾਲ ਕੀਤਾ ਕਤਲ

ਕੁਝ ਮੁਸਲਿਮ ਦੇਸ਼ਾਂ ਨੇ ਵੀ ਇਹਨਾਂ ਦੋਹਾਂ ਭਾਜਪਾ ਨੇਤਾਵਾਂ ਵਲੋਂ ਪੈਗੰਬਰ ਮੁਹੰਮਦ ਖਿਲਾਫ ਦਿੱਤੇ ਗਏ ਇਤਰਾਜ਼ਯੋਗ ਬਿਆਨ 'ਤੇ ਅਧਿਕਾਰਤ ਤੌਰ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਨੂਪੁਰ ਸ਼ਰਮਾ ਦੇ ਬਿਆਨ 'ਤੇ ਕੁਵੈਤ, ਕਤਰ ਅਤੇ ਈਰਾਨ ਸਮੇਤ ਕਈ ਮੁਸਲਿਮ ਸਮੂਹਾਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ।