ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਤੇ ਕਾਂਗਰਸ ਵਿਧਾਇਕ ਸੁਜਾਨ ਸਿੰਘ ਪਠਾਨੀਆ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

78 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

Sujan Singh Pathania passes away at 78

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਕਾਂਗੜਾ ਦੇ ਫਤਿਹਪੁਰ ਤੋਂ ਕਾਂਗਰਸ ਵਿਧਾਇਕ ਸੁਜਾਨ ਸਿੰਘ ਪਠਾਨੀਆ ਦੀ ਮੌਤ ਹੋ ਗਈ ਹੈ। ਕਾਂਗਰਸ ਆਗੂ ਨੇ 78 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਉਹਨਾਂ ਦੀ ਮੌਤ ‘ਤੇ ਕਾਂਗਰਸ ਆਗੂਆਂ ਨੇ ਦੁੱਖ ਪ੍ਰਗਟਾਇਆ ਹੈ।

ਉਹਨਾਂ ਦੀ ਮੌਤ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਦੁੱਖ ਜਤਾਇਆ ਹੈ। ਉਹਨਾਂ ਨੇ ਟਵੀਟ ਕੀਤਾ, ‘ਫਤਿਹਪੁਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਸੁਜਾਨ ਸਿੰਘ ਪਠਾਨੀਆ ਦੇ ਦੇਹਾਂਤ ਦਾ ਦੁਖਦਾਈ ਸਮਾਚਾਰ ਮਿਲਿਆ। ਪ੍ਰਮਾਤਮਾ ਉਹਨਾਂ ਦੀ ਆਤਮਾ ਨੂੰ ਅਪਣੇ ਚਰਨਾਂ ਵਿਚ ਸਥਾਨ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।