ਤਾਮਿਲਨਾਡੂ: ਪਟਾਕਾ ਫ਼ੈਕਟਰੀ 'ਚ ਅੱਗ ਨਾਲ 11 ਦੀ ਮੌਤ, ਰਾਹੁਲ ਨੇ ਸਰਕਾਰ ਨੂੰ ਮਦਦ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ ਤੱਕ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ।

fire tweet rahul gandhi

ਤਾਮਿਲਨਾਡੂ: ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇਕ ਪਟਾਕਾ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ।  ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ।  ਅੱਗ ਲੱਗਣ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ, ਇੱਕ ਔਰਤ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਚਾਰ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ, ਜਿਸ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਅੱਗ ਹਾਦਸੇ ਸੰਬੰਧੀ ਰਾਜ ਸਰਕਾਰ ਤੋਂ ਤੁਰੰਤ ਮਦਦ ਦੀ ਅਪੀਲ ਕੀਤੀ ਹੈ। ਉਸ ਨੇ ਟਵੀਟ ਕਰਕੇ ਕਿਹਾ, 'ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਪਟਾਖਿਆਂ ਦੇ ਪੀੜਤਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਉਨ੍ਹਾਂ ਬਾਰੇ ਸੋਚਦਾ ਹਾਂ।  ਮੈਂ ਰਾਜ ਸਰਕਾਰ ਨੂੰ ਤੁਰੰਤ ਬਚਾਅ, ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਦੀ ਅਪੀਲ ਕਰਦਾ ਹਾਂ।'

rahul gandhi