ਬੇਰਹਿਮੀ ਨਾਲ ਲੜਕੀ ਦੀ ਕੁੱਟਮਾਰ ਮਾਮਲੇ ’ਚ ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਜਾਰੀ ਕੀਤਾ ਨੋਟਿਸ
Published : Feb 12, 2022, 10:25 am IST
Updated : Feb 12, 2022, 10:25 am IST
SHARE ARTICLE
Woman being brutally beaten in Delhi, DCW seeks action
Woman being brutally beaten in Delhi, DCW seeks action

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।

 

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਨੇ ਇਸ ਦਾ ਨੋਟਿਸ ਲਿਆ ਹੈ। ਡੀਸੀਡਬਲਿਊ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿਚ ਤੁਰੰਤ ਕੇਸ ਦਰਜ ਕਰਨ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਘਟਨਾ ਦਿੱਲੀ ਦੇ ਪੱਛਮ ਵਿਹਾਰ ਇਲਾਕੇ ਦੀ ਦੱਸੀ ਜਾ ਰਹੀ ਹੈ।

Woman being brutally beaten in DelhWoman being brutally beaten in Delhi

ਜਾਣਕਾਰੀ ਅਨੁਸਾਰ ਆਰਡਬਲਯੂਏ ਅਤੇ ਇਲਾਕਾ ਨਿਵਾਸੀਆਂ ਨੇ ਇਸ ਮਾਮਲੇ ਸਬੰਧੀ ਦਿੱਲੀ ਮਹਿਲਾ ਕਮਿਸ਼ਨ ਨਾਲ ਸੰਪਰਕ ਕੀਤਾ ਸੀ। ਸੰਪਰਕ ਕਰਨ ਵਾਲਿਆਂ ਨੇ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਕਰਦਿਆਂ ਦੋਸ਼ ਲਾਇਆ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਉਸ ਨੇ ਲੜਕੀ ਨੂੰ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਮੁਲਜ਼ਮ ਨੇ ਸਾਰਿਆਂ ਦੇ ਸਾਹਮਣੇ ਕਈ ਵਾਰ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਸ਼ਿਕਾਇਤਕਰਤਾਵਾਂ ਨੇ ਮਹਿਲਾ ਕਮਿਸ਼ਨ ਨੂੰ ਇਕ ਸੀਸੀਟੀਵੀ ਫੁਟੇਜ ਵੀ ਦਿੱਤੀ ਹੈ, ਜਿਸ ਵਿਚ ਇਕ ਵਿਅਕਤੀ ਲੜਕੀ ਦਾ ਪਿੱਛਾ ਕਰਦਾ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ।

ਲੜਕੀ ਦੀ ਜਾਨ ਨੂੰ ਖਤਰਾ ਦੱਸਦਿਆਂ ਸ਼ਿਕਾਇਤਕਰਤਾਵਾਂ ਨੇ ਮਹਿਲਾ ਕਮਿਸ਼ਨ ਨੂੰ ਇਹ ਵੀ ਕਿਹਾ ਹੈ ਕਿ ਉਸ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਹੁਣ ਸਾਰੇ ਇਲਾਕਾ ਨਿਵਾਸੀਆਂ ਲਈ ਇਕ ਆਮ ਗੱਲ ਬਣ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਲੜਕੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿਚ ਐਫਆਈਆਰ ਦਰਜ ਕਰਨ ਅਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ।

Swati MaliwalSwati Maliwal

ਡੀਸੀਡਬਲਯੂ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ, "ਮੈਂ ਸੀਸੀਟੀਵੀ ਫੁਟੇਜ ਦੇਖ ਕੇ ਬਹੁਤ ਦੁਖੀ ਹਾਂ ਜਿਸ ਵਿਚ ਵਿਅਕਤੀ ਨੂੰ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਦੇਖਿਆ ਜਾ ਸਕਦਾ ਹੈ। ਮੈਂ ਆਰਡਬਲਯੂਏ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਕਮਿਸ਼ਨ ਕੋਲ ਮਾਮਲਾ ਉਠਾਇਆ ਹੈ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿਚ ਤੁਰੰਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ ਅਤੇ ਲੜਕੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕਮਿਸ਼ਨ ਮਾਮਲੇ ਦੀ ਜੜ੍ਹ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗਾ ਅਤੇ ਲੜਕੀ ਦੀ ਹਰ ਸੰਭਵ ਮਦਦ ਕਰੇਗਾ।''

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement