ਪੱਛਮੀ ਬੰਗਾਲ ਚੋਣਾਂ ਲਈ ਕਾਂਗਰਸ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਸੂਚੀ ਵਿਚ 30 ਨੇਤਾ ਸ਼ਾਮਲ ਹਨ।

congress

ਕੋਲਕਾਤਾ: ਕਾਂਗਰਸ ਨੇ ਪੱਛਮੀ ਬੰਗਾਲ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਨੇ ਸ਼ੁੱਕਰਵਾਰ ਨੂੰ ਬੰਗਾਲ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ 30 ਨੇਤਾ ਸ਼ਾਮਲ ਹਨ।

ਇਨ੍ਹਾਂ ਵਿਚ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ, ਅਭਿਜੀਤ ਮੁਖਰਜੀ ਅਤੇ ਮੁਹੰਮਦ ਅਜ਼ਹਰੂਦੀਨ ਦੇ ਨਾਮ ਸ਼ਾਮਲ ਹਨ।