ਜੰਮੂ-ਕਸ਼ਮੀਰ ’ਚ ਵੱਖ-ਵੱਖ ਮੁਕਾਬਲਿਆਂ ਵਿਚ ਮਾਰੇ ਗਏ ਚਾਰ ਅਤਿਵਾਦੀ, ਇਕ ਗ੍ਰਿਫ਼ਤਾਰ: ਪੁਲਿਸ
ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ ਅਤੇ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਸ੍ਰੀਨਗਰ: ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ ਅਤੇ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ, ਗੰਦਰਬਲ ਅਤੇ ਕੁਪਵਾੜਾ ਜ਼ਿਲ੍ਹਿਆਂ ਵਿਚ ਹੋਏ। ਉਹਨਾਂ ਕਿਹਾ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਚੇਵਾਕਲਾਨ ਖੇਤਰ ਵਿਚ ਰਾਤ ਭਰ ਹੋਏ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਅਤਿਵਾਦੀ ਅਤੇ ਇਕ ਪਾਕਿਸਤਾਨੀ ਨਾਗਰਿਕ ਮਾਰਿਆ ਗਿਆ।
Jammu Kashmir
ਅਧਿਕਾਰੀ ਨੇ ਦੱਸਿਆ ਕਿ ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਸੇਰਾਚ ਇਲਾਕੇ 'ਚ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਗੋਲੀਬਾਰੀ 'ਚ ਲਸ਼ਕਰ-ਏ-ਤੋਇਬਾ ਦਾ ਇਕ ਅਤਿਵਾਦੀ ਮਾਰਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਨੇਚਮਾ ਰਾਜਵਾਰ ਖੇਤਰ ਵਿਚ ਸਵੇਰੇ ਇਕ ਹੋਰ ਮੁਕਾਬਲਾ ਹੋਇਆ ਜਿਸ ਵਿਚ ਲਸ਼ਕਰ ਦਾ ਇਕ ਅਤਿਵਾਦੀ ਮਾਰਿਆ ਗਿਆ।
Tweet
ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਚਾਰ-ਪੰਜ ਥਾਵਾਂ 'ਤੇ ਅਤਿਵਾਦ ਵਿਰੋਧੀ ਮੁਹਿੰਮ ਚਲਾਈ ਹੈ। ਇਕ ਟਵੀਟ 'ਚ ਉਹਨਾਂ ਕਿਹਾ, ''ਅਸੀਂ ਬੀਤੀ ਰਾਤ 4-5 ਥਾਵਾਂ 'ਤੇ ਸਾਂਝਾ ਆਪਰੇਸ਼ਨ ਸ਼ੁਰੂ ਕੀਤਾ। ਹੁਣ ਤੱਕ ਇਕ ਪਾਕਿਸਤਾਨੀ ਸਮੇਤ ਜੈਸ਼ ਦੇ ਦੋ ਅਤਿਵਾਦੀ ਪੁਲਵਾਮਾ, ਗੰਦਰਬਲ ਅਤੇ ਹੰਦਵਾੜਾ ਵਿਚ ਇੱਕ ਲਸ਼ਕਰ-ਏ-ਤੋਇਬਾ ਦੀ ਅਤਿਵਾਦੀ ਮਾਰਿਆ ਗਿਆ। ਹੰਦਵਾੜਾ ਅਤੇ ਪੁਲਵਾਮਾ 'ਚ ਮੁੱਠਭੇੜ ਹੋਈ।'' ਕੁਮਾਰ ਨੇ ਕਿਹਾ, ''ਇਕ ਅਤਿਵਾਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।