ਦਿੱਲੀ: ਗੋਕੁਲਪੁਰੀ ਵਿਖੇ ਝੁੱਗੀ ’ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ, ਪੀੜਤਾਂ ਨਾਲ ਮੁਲਾਕਾਤ ਕਰਨਗੇ CM ਕੇਜਰੀਵਾਲ
ਉੱਤਰ ਪੂਰਬੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ਵਿਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ।
ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ਵਿਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ।ਅਧਿਕਾਰੀਆਂ ਨੇ ਸ਼ਨੀਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਸਰਵਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਕੁਲਪੁਰੀ ਪਿੰਡ ਦੇ ਪਿੱਲਰ ਨੰਬਰ 12 ਨੇੜੇ ਦੇਰ ਰਾਤ 1.03 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।
7 killed in Delhi's Gokulpuri area fire
ਇਸ ਤੋਂ ਬਾਅਦ ਅੱਗ ਬੁਝਾਉਣ ਲਈ 13 ਫਾਇਰ ਗੱਡੀਆਂ ਭੇਜੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਸੱਤ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕਰੀਬ 60 ਝੁੱਗੀਆਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ 30 ਝੁੱਗੀਆਂ ਪੂਰੀ ਤਰ੍ਹਾਂ ਸੜ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰ ਪੂਰਬ) ਦੇਵੇਸ਼ ਕੁਮਾਰ ਮਾਹਲਾ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਕਰੀਬ 1 ਵਜੇ ਮਿਲੀ, ਜਿਸ ਤੋਂ ਬਾਅਦ ਪੁਲਿਸ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ|
Tweet
ਉਹਨਾਂ ਦੱਸਿਆ ਕਿ ਸ਼ਨੀਵਾਰ ਤੜਕੇ 4 ਵਜੇ ਅੱਗ ਤੱਕ ਕਾਬੂ ਪਾ ਲਿਆ ਗਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਦੁੱਖ ਜਤਾਇਆ ਹੈ। ਉਹਨਾਂ ਨੇ ਟਵੀਟ ਕੀਤਾ, ''ਅੱਜ ਸਵੇਰੇ ਇਹ ਦੁਖਦਾਈ ਖਬਰ ਮਿਲੀ। ਮੈਂ ਖੁਦ ਉੱਥੇ ਜਾਵਾਂਗਾ ਅਤੇ ਪੀੜਤਾਂ ਨੂੰ ਮਿਲਾਂਗਾ।"