ਓਡੀਸ਼ਾ: BJD ਤੋਂ ਮੁਅੱਤਲ ਵਿਧਾਇਕ ਨੇ ਭੀੜ 'ਤੇ ਚੜਾਈ ਗੱਡੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੱਤ ਪੁਲਿਸ ਮੁਲਾਜ਼ਮਾਂ ਸਮੇਤ 22 ਲੋਕ ਜ਼ਖ਼ਮੀ

Photo

 

ਪੁਰੀ : ਚਿਲਿਕਾ ਦੇ ਵਿਧਾਇਕ ਪ੍ਰਸ਼ਾਂਤ ਜਗਦੇਵ ਨੇ ਕਥਿਤ ਤੌਰ 'ਤੇ ਆਪਣੀ ਕਾਰ ਭੀੜ 'ਤੇ ਚੜ੍ਹਾ ਦਿੱਤੀ, ਜਿਸ ਨਾਲ ਕਈ ਲੋਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਉਹਨਾਂ 'ਤੇ ਹਮਲਾ ਕਰ ਦਿੱਤਾ। ਗੰਭੀਰ ਰੂਪ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਜਗਦੇਵ ਦੀ ਗੱਡੀ ਦੀ ਟੱਕਰ ਨਾਲ ਦੋ ਪੁਲਿਸ ਮੁਲਾਜ਼ਮਾਂ ਸਮੇਤ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।

ਇਸ ਤੋਂ ਬਾਅਦ ਚੇਅਰਮੈਨ ਦੀ ਚੋਣ ਨੂੰ ਲੈ ਕੇ ਵੱਡੀ ਗਿਣਤੀ 'ਚ ਗੁੱਸੇ 'ਚ ਆਏ ਲੋਕਾਂ ਨੇ ਬਾਨਪੁਰ ਬਲਾਕ ਦਫ਼ਤਰ ਨੇੜੇ ਜਗਦੇਵ ਦੀ ਗੱਡੀ ਦੀ ਭੰਨਤੋੜ ਕੀਤੀ |
ਖ਼ਬਰਾਂ ਮੁਤਾਬਕ ਜਗਦੇਵ ਚੇਅਰਮੈਨ ਰੇਅ ਚੋਣ ਲਈ ਬਾਨਪੁਰ ਬਲਾਕ ਆ ਰਹੇ ਸਨ। ਦਫਤਰ ਦੇ ਸਾਹਮਣੇ ਕਾਫੀ ਭੀੜ ਸੀ ਪਰ ਜਗਦੇਵ ਨੇ ਕਥਿਤ ਤੌਰ 'ਤੇ ਆਪਣੀ ਗੱਡੀ ਭੀੜ 'ਤੇ ਚੜ੍ਹਾ ਦਿੱਤੀ, ਜਿਸ ਨਾਲ ਡਿਊਟੀ 'ਤੇ ਮੌਜੂਦ ਇਕ ਮਹਿਲਾ ਪੁਲਿਸ ਕਰਮਚਾਰੀ ਸਮੇਤ ਕਈ ਲੋਕ ਜ਼ਖਮੀ ਹੋ ਗਏ।

 

 

ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਜਗਦੇਵ ਨੂੰ ਵੀ ਗੰਭੀਰ ਹਾਲਤ 'ਚ ਬਾਨਪੁਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਨੂੰ ਕਿਸੇ ਹੋਰ ਹਸਪਤਾਲ 'ਚ ਭੇਜੇ ਜਾਣ ਦੀ ਸੰਭਾਵਨਾ ਹੈ।

 

 

ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ 'ਚ ਤਣਾਅ ਦਰਮਿਆਨ ਕਿਸੇ ਵੀ ਗੈਰ-ਕਾਨੂੰਨੀ ਸਥਿਤੀ ਨਾਲ ਨਜਿੱਠਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।