ਦਿੱਲੀ ਪੁਲਿਸ ਨੇ 3 ਕਰੋੜ ਰੁਪਏ ਦੀ ਚਰਸ ਸਮੇਤ 12 ਲੋਕਾਂ ਨੂੰ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਲਾਨਾ ਕਰੀਮ ਵੀ ਕੀਤੀ ਬਰਾਮਦ

photo

 

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਅੰਤਰ-ਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਰੈਕੇਟ ਚਲਾਉਣ ਵਾਲੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3.5 ਕਰੋੜ ਰੁਪਏ ਦੀ ਮਲਾਨਾ ਕਰੀਮ ਅਤੇ ਕਈ ਤਰ੍ਹਾਂ ਦੀਆਂ ਚਰਸ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ :ਕਾਂਗਰਸ-JDS ਦੇ ਗੜ੍ਹ 'ਚ PM ਮੋਦੀ ਦਾ ਰੋਡ ਸ਼ੋਅ, ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ

ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ARSC ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਨਸ਼ਾ ਤਸਕਰਾਂ 'ਤੇ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਸੀ। ਇਸ ਕਵਾਇਦ ਦੌਰਾਨ ਹਿਮਾਚਲ ਪ੍ਰਦੇਸ਼ ਤੋਂ ਦਿੱਲੀ ਰਾਹੀਂ ਮੁੰਬਈ, ਗੁਜਰਾਤ ਤੱਕ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਸਿੰਡੀਕੇਟ ਬਾਰੇ ਖੁਫੀਆ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਇੱਕ ਟੀਮ ਬਣਾਈ ਗਈ ਅਤੇ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ :ਮੁੰਬਈ ਏਅਰਪੋਰਟ ਤੋਂ ਤਿੰਨ ਵਿਦੇਸ਼ੀ ਨਾਗਰਿਕਾਂ ਤੋਂ 1.40 ਕਰੋੜ ਰੁਪਏ ਦਾ ਸੋਨਾ ਹੋਇਆ ਬਰਾਮਦ

ਪੁਲਿਸ ਨੇ ਅੱਗੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸੀਸ ਰਾਮ ਬਾਰੇ ਸੂਚਨਾ ਮਿਲੀ ਸੀ। ਜੋ ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਚਰਸ ਦੀ ਸਪਲਾਈ ਕਰਦਾ ਸੀ। ਉਹ ਦਿੱਲੀ ਦੇ ਸਬਜ਼ੀ ਮੰਡੀ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਨੰਬਰ 11058 ਰਾਹੀਂ ਦਿੱਲੀ ਆਉਂਦਾ ਸੀ ਅਤੇ ਚਰਸ ਦੀ ਸਪਲਾਈ ਲਈ ਮੁੰਬਈ ਜਾਂਦਾ ਸੀ। ਮੁਲਜ਼ਮ ਸਪਲਾਇਰ ਨੂੰ ਦਿੱਲੀ ਦੇ ਸਬਜ਼ੀ ਮੰਡੀ ਰੇਲਵੇ ਸਟੇਸ਼ਨ ਤੋਂ ਲੱਭ ਲਿਆ ਗਿਆ ਅਤੇ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ।

ਮੁਲਜ਼ਮਾਂ ਕੋਲੋਂ 1160 ਗ੍ਰਾਮ ਚਰਸ ਬਰਾਮਦ ਹੋਈ ਹੈ। ਤਿੰਨ ਅਪਰੇਸ਼ਨਾਂ ਵਿੱਚ ਪੁਲਿਸ ਨੇ ਅੰਤਰਰਾਜੀ ਨਸ਼ਾ ਸਪਲਾਈ ਕਰਨ ਵਾਲੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀਸ ਰਾਮ ਵੀ ਸ਼ਾਮਲ ਹੈ।