ਮੋਦੀ ਸਰਕਾਰ ਦੀ ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ : ਅਮਿਤ ਸ਼ਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, ਬਹੁਤ ਸਾਰੇ ਲੋਕ ਹਥਿਆਰ ਛੱਡ ਕੇ ਮੁੱਖ ਧਾਰਾ ਵਿੱਚ ਹੋ ਰਹੇ ਹਨ ਸ਼ਾਮਲ

Union Home Minister Amit Shah

ਹੈਦਰਾਬਾਦ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।

ਉਨ੍ਹਾਂ ਇੱਥੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ 54ਵੀਂ ਰਾਈਜ਼ਿੰਗ ਡੇਅ ਪਰੇਡ ਵਿੱਚ ਕਿਹਾ ਕਿ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਵੱਖਵਾਦ, ਅੱਤਵਾਦ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਇਹ ਵੀ ਪੜ੍ਹੋ:   HSVP ਦੇ ਪਲਾਟ ਦੀ ਈ-ਨਿਲਾਮੀ ਵਿਚ ਵੱਡਾ ਫਰਜ਼ੀਵਾੜਾ, ਗੁਰੂਗ੍ਰਾਮ 'ਚ 600 ਰੁਪਏ 'ਚ ਹੋਈ 4.5 ਕਰੋੜ ਰੁਪਏ ਦੇ ਪਲਾਟ ਦੀ ਰਜਿਸਟਰੀ 

ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸਰਕਾਰ ਨੇ ਪਿਛਲੇ ਨੌਂ ਸਾਲਾਂ ਵਿੱਚ ਅੰਦਰੂਨੀ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਸਫਲਤਾਪੂਰਵਕ ਨਜਿੱਠਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ 'ਚ ਹਿੰਸਾ 'ਚ ਕਾਫੀ ਕਮੀ ਆਈ ਹੈ, ਜਦਕਿ ਉੱਤਰ-ਪੂਰਬ ਅਤੇ ਖੱਬੇ ਪੱਖੀ ਅੱਤਵਾਦ ਪ੍ਰਭਾਵਿਤ ਇਲਾਕਿਆਂ 'ਚ ਅੱਤਵਾਦ 'ਚ ਵੀ ਕਮੀ ਆਈ ਹੈ ਅਤੇ ਲੋਕਾਂ ਦਾ ਭਰੋਸਾ ਵਧ ਰਿਹਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਗਿਣਤੀ ਘਟ ਰਹੀ ਹੈ ਅਤੇ ਬਹੁਤ ਸਾਰੇ ਲੋਕ ਹਥਿਆਰ ਛੱਡ ਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਰਹੇ ਹਨ।

CISF ਪਹਿਲੀ ਵਾਰ ਦਿੱਲੀ-ਐਨਸੀਆਰ ਦੇ ਬਾਹਰ ਆਪਣਾ ਸਾਲਾਨਾ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਸਮਾਗਮ ਦਾ ਆਯੋਜਨ ਇੱਥੇ ਹਕੀਮਪੇਟ ਸਥਿਤ ਸੀਆਈਐਸਐਫ ਰਾਸ਼ਟਰੀ ਉਦਯੋਗਿਕ ਸੁਰੱਖਿਆ ਅਕੈਡਮੀ ਵਿੱਚ ਕੀਤਾ ਗਿਆ ਹੈ।