Jammu and Kashmir: LoC ’ਤੇ ਫਿਰ ਚੱਲੀਆਂ ਗੋਲੀਆਂ, ਰਾਜੌਰੀ ਵਿਚ ਗੋਲੀਬਾਰੀ ’ਚ ਜਵਾਨ ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

Jammu and Kashmir: ਜ਼ਖ਼ਮੀ ਫ਼ੌਜੀ ਨੂੰ ਇਲਾਜ ਲਈ ਊਧਮਪੁਰ ਦੇ ਫ਼ੌਜੀ ਹਸਪਤਾਲ ਲਿਜਾਇਆ ਗਿਆ

Jammu and Kashmir: Firing again on LoC, soldier injured in firing in Rajouri

 

Jammu and Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਬੁੱਧਵਾਰ ਨੂੰ ਗੋਲੀਬਾਰੀ ’ਚ ਇਕ ਭਾਰਤੀ ਫ਼ੌਜੀ ਜ਼ਖ਼ਮੀ ਹੋ ਗਿਆ। ਇਹ ਘਟਨਾ ਨੌਸ਼ਹਿਰਾ ਸੈਕਟਰ ਦੇ ਕਲਸੀਆਂ ਇਲਾਕੇ ’ਚ ਸਥਿਤ ਇਕ ਪੋਸਟ ’ਤੇ ਵਾਪਰੀ, ਜਿੱਥੇ ਸਿਪਾਹੀ ਡਿਊਟੀ ’ਤੇ ਸੀ। ਅਧਿਕਾਰੀਆਂ ਮੁਤਾਬਕ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ’ਚ ਜਵਾਨ ਨੂੰ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ।

ਜ਼ਖ਼ਮੀ ਫ਼ੌਜੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਊਧਮਪੁਰ ਦੇ ਫ਼ੌਜੀ ਹਸਪਤਾਲ ਲਿਜਾਇਆ ਗਿਆ। ਫ਼ੌਜ ਅਤੇ ਸੁਰੱਖਿਆ ਏਜੰਸੀਆਂ ਨੇ ਇਸ ਹਮਲੇ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਬਿਨਾਂ ਕਿਸੇ ਭੜਕਾਹਟ ਦੇ ਵਾਪਰੀ ਹੈ, ਹਾਲਾਂਕਿ ਇਸ ਦੇ ਪਿੱਛੇ ਦੇ ਇਰਾਦੇ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਸ ਦੌਰਾਨ ਸਵੇਰੇ ਕਰੀਬ ਛੇ ਵਜੇ ਕੰਟਰੋਲ ਰੇਖਾ ਦੇ ਬਿਲਕੁਲ ਨੇੜੇ ਧਮਾਕਾ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕੇ ਤੋਂ ਤੁਰੰਤ ਬਾਅਦ ਤਿੰਨ ਰਾਉਂਡ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਇਲਾਕੇ ’ਚ ਤਣਾਅ ਵਧ ਗਿਆ। ਹਾਲਾਂਕਿ ਧਮਾਕੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਇਸ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੁਰੱਖਿਆ ਏਜੰਸੀਆਂ ਹਰ ਪਹਿਲੂ ਦੀ ਜਾਂਚ ਕਰ ਰਹੀਆਂ ਹਨ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਸਾਜ਼ਿਸ਼ ਸੀ ਜਾਂ ਧਮਾਕਾ ਕਿਸੇ ਹੋਰ ਕਾਰਨ ਹੋਇਆ। ਫ਼ੌਜ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ ਅਤੇ ਇਲਾਕੇ ’ਚ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ।

(For more news apart from Jammu and kashmir Latest News, stay tuned to Rozana Spokesman)