Corona Virus : ਗੁਜਰਾਤ ‘ਚ ਆਏ 24 ਨਵੇਂ ਮਾਮਲੇ, ਕੁੱਲ ਗਿਣਤੀ ਹੋਈ 493
ਪੂਰੇ ਦੇਸ਼ ਵਿਚ ਹੁਣ ਤੱਕ 8000 ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਭਾਂਵੇਂ ਕਿ ਕੇਂਦਰ ਸਰਕਾਰ ਦੇ ਵੱਲੋਂ ਪੂਰੇ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਫਿਰ ਵੀ ਆਏ ਦਿਨ ਦੇਸ਼ ਵਿਚ ਕਰੋਨਾ ਵਾਇਰਸ ਦੇ ਕਾਫੀ ਤੇਜ਼ੀ ਨਾਲ ਮਾਮਾਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਅੱਜ ਗੁਜਰਾਤ ਵਿਚ 25 ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਨਾਲ ਇਸ ਸੂਬੇ ਵਿਚ ਕਰੋਨਾ ਪਾਜਟਿਵ ਲੋਕਾਂ ਦਾ ਅੰਕੜਾ ਵੱਧ ਕੇ 493 ਤੱਕ ਪਹੁੰਚ ਚੁੱਕਾ ਹੈ।
ਇਸ ਦੇ ਨਾਲ ਹੀ ਹੁਣ ਤੱਕ ਇੱਥੇ 23 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਦੱਸ ਦੱਈਏ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਜਿਆਦਾ ਪ੍ਰਭਾਵਿਤ ਮਹਾਂਰਾਸ਼ਟਰ ਹੈ ਜਿੱਥੇ ਆਏ ਦਿਨ ਕਰੋਨਾ ਪੀੜਿਤ ਲੋਕਾਂ ਦਾ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ । ਹੁਣ ਤੱਕ ਮਹਾਂਰਾਸ਼ਟਰ ਵਿਚ 1761 ਪੌਜਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਮਹਾਂਰਾਸ਼ਟਰ ਵਿਚ ਪਿਛਲੇ 24 ਘੰਟੇ ਵਿਚ 187 ਨਵੇਂ ਮਾਮਲੇ ਸਾਹਮਣੇ ਆਏ ਹਨ।
ਪੂਰੀ ਮੁੰਬਈ ਵਿਚ ਇਕ ਦਿਨ ਦੇ ਅੰਦਰ 138 ਨਵੇਂ ਕੇਸ ਸਾਹਮਣੇ ਆਏ ਹਨ। ਉਥੇ ਹੀ ਦਿੱਲੀ ਵਿਚ ਵੀ ਇਹ ਅੰਕੜਾ ਕਾਫੀ ਤੇਜ਼ੀ ਨਾਲ ਵੱਧਦਾ ਜਾਂਦਾ ਹੈ ਹੁਣ ਤੱਕ ਦਿਲੀ ਵਿਚ 1000 ਤੋਂ ਜ਼ਿਆਦਾ ਲੋਕ ਕਰੋਨਾ ਪੌਜਟਿਵ ਪਾਏ ਜਾ ਚੁੱਕੇ ਹਨ ਅਤੇ ਇਥੇ ਐਤਵਾਰ ਨੂੰ 166 ਨਵੇਂ ਕੇਸ ਸਾਹਮਣੇ ਆਏ ਹਨ। ਉਥੇ ਹੀ ਪੂਰੇ ਦੇਸ਼ ਵਿਚ ਹੁਣ ਤੱਕ 8000 ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 273 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ਵਿਚ ਕਰੋਨਾ ਵਾਇਰਸ ਦੇ ਆਏ ਦਿਨ ਨਵੇਂ ਕੇਸ ਸਾਹਮਣੇ ਆਉਂਣ ਤੋਂ ਬਾਅਦ ਇਹ ਅਦਾਜ਼ੇ ਲਗਾਏ ਜਾ ਰਹੇ ਹਨ ਕਿ ਦੇਸ਼ ਵਿਚ ਲੌਕਡਾਊਨ ਹੋਰ ਅੱਗੇ ਵੱਧ ਸਕਦਾ ਹੈ। ਇਸ ਤੋਂ ਇਲਾਵਾ ਕੁਝ ਰਾਜਾਂ ਨੇ ਤਾਂ ਇਸ ਨੂੰ 30 ਅਪ੍ਰੈਲ ਤੱਕ ਵਧਾਉਂਣ ਦਾ ਐਲਾਨ ਵੀ ਕਰ ਦਿੱਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।