4 ਸਾਲ ਦੀ ਬੱਚੀ ਮਿਲੀ ਕਰੋਨਾ ਪੌਜਟਿਵ, ਮਾਪਿਆਂ ਖਿਲਾਫ਼ FIR ਦਰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਜਰਾਤ ਵਿਚ ਚਾਰ ਸਾਲ ਦੀ ਬੱਚੀ ਦੀ ਕਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਪੌਜਟਿਵ ਆਈ ਹੈ

coronavirus

ਗੁਜਰਾਤ : ਗੁਜਰਾਤ ਵਿਚ ਚਾਰ ਸਾਲ ਦੀ ਬੱਚੀ ਦੀ ਕਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਪੌਜਟਿਵ ਆਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਮਾਪਿਆਂ ਤੇ ਐਫਆਈਆਰ ਦਰਜ਼ ਕਰ ਦਿੱਤੀ ਹੈ। ਇਸ FIR ਦਰਜ਼ ਕਰਨ ਦਾ ਕਾਰਨ ਇਹ ਸੀ ਕਿ ਇਹ ਪਰਿਵਾਰ ਤਾਲਾਬੰਦ ਹੋਣ ਦੇ ਬਾਵਜੂਦ ਵੀ ਬੱਚੀ ਨੂੰ ਕਿਸੇ ਰਿਸ਼ਤੇਦਾਰ ਦੇ ਘਰ ਲੈ ਕੇ ਗਿਆ ਹੋਇਆ ਸੀ।

ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਦਾ ਪਿਤਾ ਸਰਕਾਰੀ ਅਧਿਕਾਰੀ ਹੋਣ ਦਾ ਦਾਅਵਾ ਕਰਦਿਆਂ ਆਪਣੀ ਪਤਨੀ ਅਤੇ ਬੱਚੀ ਨੂੰ 18 ਕਿਲੋਮੀਟਰ ਮੋਟਰਸਾਈਕਲ ਤੇ ਸ਼ੁਕਰਵਾਰ ਨੂੰ ਆਪਣੇ ਰਿਸ਼ਤੇਦਾਰਾਂ ਦੇ ਕੋਲ ਪਹੁੰਚ ਗਿਆ। ਜਦੋਂ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ ਤਾਂ ਉਸ ਵਿਚ ਬੱਚੀ ਨੂੰ ਕਰੋਨਾ ਪੌਜਟਿਵ ਪਾਇਆ ਗਿਆ।

ਜਿਸ ਤੋਂ ਬਾਅਦ ਬੱਚੀ ਨੂੰ ਭਾਵਨਗਰ ਦੇ ਇਕ ਹਸਪਤਾਲ ਵਿਚ ਵੱਖਰੇ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਚੀ ਦੇ ਮਾਪਿਆਂ ਅਤੇ ਉਸ ਦੇ ਸੰਪਰਕ ਵਿਚ ਆਏ ਦੋ ਹੋਰ ਵਿਅਕਤੀਆਂ ਨੂੰ ਵੱਖਰੇ ਵਾਰਡ ਵਿਚ ਭਰਤੀ ਕੀਤਾ ਗਿਆ ਹੈ। ਦੱਸ ਦੱਈਏ ਕਿ ਪੁਲਿਸ ਨੇ ਐਤਵਾਰ ਨੂੰ ਲੜਕੀ ਦੇ ਮਾਪਿਆਂ ਖਿਲਾਫ ਧਾਰਾ 170, ਧਾਰਾ 269, ਧਾਰਾ 270 ਅਤੇ ਭਾਰਤੀ ਦੰਡਾਵਲੀ ਦੀ ਧਾਰਾ 188 ਦੇ ਤਹਿਤ ਐਫਆਈਆਰ ਦਰਜ਼ ਕੀਤੀ ਹੈ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਮਹਾਂਮਾਰੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੇਸ ਵੀ ਦਰਜ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੂਰੀ ਦੁਨੀਆਂ ਵਿਚ ਹੁਣ ਤੱਕ 1 ਲੱਖ ਤੋਂ ਵੱਧ ਲੋਕਾਂ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ ਅਤੇ 17 ਲੱਖ ਤੋਂ ਜ਼ਿਆਦਾ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।