Corona Virus : ਮੁੰਬਈ ‘ਚ ਅੱਜ ਆਏ 217 ਨਵੇਂ ਮਾਮਲੇ, 16 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੂਰੀ ਦੁਨੀਆਂ ਵਿਚ 1 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 17 ਲੱਖ ਤੋਂ ਜ਼ਿਆਦਾ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਕਰੋਨਾ ਵਾਇਰਸ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ।

coronavirus

ਮੁੰਬਈ : ਭਾਰਤ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲ਼ੋਂ  ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਕਰੋਨਾ ਵਾਇਰਸ ਦੇ ਕੇਸ ਦਿਨੋਂ-ਦਿਨ ਤੇਜੀ ਨਾਲ ਵੱਧ ਰਹੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਮਹਾਂਰਾਸ਼ਟਰ ਹੈ। 

ਜਿੱਥੇ ਦੇ ਮੁੰਬਈ ਸ਼ਹਿਰ ਵਿਚ ਅੱਜ ਇਕ ਦਿਨ ਅੰਦਰ 217 ਨਵੇਂ ਕੇਸ ਸਾਹਮਣੇ ਆਏ ਹਨ ਇਸ ਤੋਂ ਇਲਾਵਾ ਇੱਥੇ ਅੱਜ ਕਰੋਨਾ ਵਾਇਰਸ ਨਾਲ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਮੁੰਬਈ ਵਿਚ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 1399 ਤੱਕ ਪਹੁੰਚ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ 97 ਹੋ ਚੁੱਕੀ ਹੈ।

ਇਸ ਦੇ ਨਾਲ ਹੀ 97 ਮਰੀਜ਼ ਅਜਿਹੇ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਚਲੇ ਗਏ ਹਨ। ਦੱਸ ਦੱਈਏ ਕਿ ਹੁਣ ਤੱਕ ਇਸ ਵਾਇਰਸ ਨਾਲ ਪੂਰੀ ਦੁਨੀਆਂ ਵਿਚ 1 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 17 ਲੱਖ ਤੋਂ ਜ਼ਿਆਦਾ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਕਰੋਨਾ ਵਾਇਰਸ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।