ਸਰਜਰੀ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਰਾਸ਼ਟਰਪਤੀ ਭਵਨ ਆਏ ਵਾਪਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਨੇ ਇਸ 'ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ, 'ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸ ਆਇਆ ਹਾਂ,

President Ram Nath Kovin

ਨਵੀਂ ਦਿੱਲੀ - ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਚਾਨਕ ਸਿਹਤ ਵਿਗੜਣ ਕਰਕੇ ਉਨ੍ਹਾਂ ਨੂੰ ਕੁਝ ਦਿਨ ਪਹਿਲੇ ਆਰਮੀ ਹਸਪਤਾਲ ਰਿਸਰਚ ਅਤੇ ਰੈਫਰਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਰੈਫ਼ਰ ਕਰ ਦਿੱਤਾ ਗਿਆ ਅਤੇ ਦਿਲ ਦੀ ਬਾਈਪਾਸ ਸਰਜਰੀ ਕਰਵਾਈ ਗਈ।

ਇਸ ਵਿਚਕਾਰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰ ਆਪਣੇ ਠੀਕ ਹੋਣ ਦੀ ਖ਼ਬਰ ਦਿੱਤੀ ਹੈ। ਉਨ੍ਹਾਂ ਨੇ ਇਸ 'ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ, 'ਮੈਂ ਆਪਣੀ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਭਵਨ ਵਾਪਸ ਆਇਆ ਹਾਂ, ਮੇਰੀ ਜਲਦੀ ਸਿਹਤਯਾਬੀ ਤੁਹਾਡੇ ਸਾਰਿਆਂ ਦੀਆਂ ਸ਼ੁੱਭਕਾਮਨਾਵਾਂ ਅਤੇ ਪ੍ਰਾਰਥਨਾਵਾਂ ਅਤੇ ਏਮਜ਼ ਅਤੇ ਆਰਮੀ ਦੇ ਆਰਆਰ ਹਸਪਤਾਲ ਵਿਚ ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੁਆਰਾ ਦਿੱਤੀ ਬੇਮਿਸਾਲ ਦੇਖਭਾਲ ਕਰ ਕੇ ਹੋਈ ਹੈ , ਮੈਂ ਸਾਰਿਆਂ ਦਾ ਧੰਨਵਾਦੀ ਹਾਂ ! ਮੈਂ ਘਰ ਵਾਪਸ ਆ ਕੇ ਖ਼ੁਸ਼ ਹਾਂ ।'