ਸੁਸ਼ੀਲ ਚੰਦਰ ਬਣਨਗੇ ਅਗਲੇ ਮੁੱਖ ਚੋਣ ਕਮਿਸ਼ਨਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

13 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

Sushil Chandra

 ਨਵੀਂ ਦਿੱਲੀ:  ਸੁਸ਼ੀਲ ਚੰਦਰ ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਹੋਣਗੇ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵਿਚ ਸਭ ਤੋਂ ਸੀਨੀਅਰ ਕਮਿਸ਼ਨਰ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰਨਾ ਇਕ ਰਵਾਇਤ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣ ਕਮਿਸ਼ਨ ਦੇ ਚੋਟੀ ਦੇ ਅਹੁਦੇ ਲਈ ਸੁਸ਼ੀਲ ਚੰਦਰ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਹਨਾਂ ਨੂੰ ਮੁੱਖ ਚੋਣ ਕਮਿਸ਼ਨਰ ਬਣਾਉਣ ਦਾ ਆਦੇਸ਼ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਧਿਆਨ ਯੋਗ ਹੈ ਕਿ ਚੰਦਰ ਨੂੰ ਸੰਸਦੀ ਚੋਣਾਂ ਤੋਂ ਪਹਿਲਾਂ 14 ਫਰਵਰੀ, 2019 ਨੂੰ ਚੋਣ ਕਮਿਸ਼ਨਰ ਬਣਾਇਆ ਗਿਆ ਸੀ। ਉਹ 13 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ, ਕਿਉਂਕਿ ਮੌਜੂਦਾ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਉਸੇ ਦਿਨ ਸੇਵਾਮੁਕਤ ਹੋ ਰਹੇ ਹਨ। ਸੁਸ਼ੀਲ ਚੰਦਰ 14 ਮਈ, 2022 ਤੱਕ ਇਸ ਅਹੁਦੇ ‘ਤੇ ਰਹਿਣਗੇ। ਉਹ ਚੋਣ ਕਮਿਸ਼ਨ ਵਿੱਚ ਆਉਣ ਤੋਂ ਪਹਿਲਾਂ ਕੇਂਦਰੀ ਡਾਇਰੈਕਟ ਬੋਰਡਾਂ ਦੇ ਚੇਅਰਮੈਨ ਸਨ।