ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਗਵੰਤ ਮਾਨ ਅੱਜ ਦੁਪਹਿਰ ਤਿੰਨ ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲਣਗੇ।

Chief Minister Bhagwant Mann met President and Vice President

 

ਨਵੀਂ ਦਿੱਲੀ - CM ਭਗਵੰਤ ਮਾਨ ਨੇ ਅੱਜ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਹਨਾਂ ਨਾਲ ਪੰਜਾਬ ਦੇ ਮੁੱਦਿਆ 'ਤੇ ਚਰਚਾ ਕੀਤਾ। ਇਸ ਦੇ ਨਾਲ ਹੀ ਦੱਸ ਦਈਏ ਕਿ  ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਤਿੰਨ ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲਣਗੇ।

ਸੂਤਰਾਂ ਮੁਤਾਬਕ ਪੰਜਾਬ ਵਿਚ ਜਲਦੀ ਹੀ ‘ਕੇਜਰੀਵਾਲ ਦੀ ਪਹਿਲੀ ਗਾਰੰਟੀ’ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿਚ 300 ਯੂਨਿਟ ਫ੍ਰੀ ਕਰਨ ਲਈ ਮਿਸ਼ਨ ਮੋਡ ‘ਤੇ ਪੂਰੀ ਤਿਆਰੀ ਚੱਲ ਰਹੀ ਹੈ। ਸੋਮਵਾਰ ਨੂੰ ਮਾਨ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ।