CM ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੀਟਿੰਗ: ਕੇਜਰੀਵਾਲ ਨੇ ਕਿਹਾ- ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਜ ਕਰੀਬ ਢਾਈ ਘੰਟੇ ਮੀਟਿੰਗ ਕੀਤੀ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਜ ਕਰੀਬ ਢਾਈ ਘੰਟੇ ਮੀਟਿੰਗ ਕੀਤੀ। ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਟਵੀਟ ਕੀਤਾ।
Tweet
ਭਗਵੰਤ ਮਾਨ ਨੇ ਟਵੀਟ ਕੀਤਾ ਕਿ ਸਾਡੇ ਨੇਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬਹੁਤ ਚੰਗੀ ਮੁਲਾਕਾਤ ਹੋਈ। ਬਹੁਤ ਜਲਦ ਅਸੀਂ ਪੰਜਾਬ ਵਾਸੀਆਂ ਨੂੰ ਇਕ ਖੁਸ਼ਖਬਰੀ ਦੇਵਾਂਗੇ। ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੰਜਾਬ ਦੇ ਉੱਚ ਅਧਿਕਾਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
Tweet
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਮੁੱਦਾ ਵਿਚਾਰਿਆ ਗਿਆ। ਹਾਲਾਂਕਿ ਸੀਐਮ ਮਾਨ ਨੇ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਉਹਨਾਂ ਕਿਹਾ ਕਿ ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਸਿਆਸਤਦਾਨਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਅਸੀਂ ਲੋਕਾਂ ਲਈ ਦਿਨ ਰਾਤ ਕੰਮ ਕਰਨਾ ਹੈ।