ਕਿਸਾਨ ਦੇ ਪੁੱਤਰ ਨਾਲ ਵਿਆਹ ਕਰਨ ਵਾਲੀ ਲੜਕੀ ਨੂੰ ਦੇਵਾਂਗੇ 2 ਲੱਖ ਰੁਪਏ: ਐਚਡੀ ਕੁਮਾਰਸਵਾਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਰਨਾਟਕ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਦਾ ਐਲਾਨ

Rs 2 lakh to women who marry farmers' sons: HD Kumaraswamy


ਬੰਗਲੁਰੂ: ਕਰਨਾਟਕ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਨੇਤਾ ਐਚਡੀ ਕੁਮਾਰਸਵਾਮੀ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੇ ਪੁੱਤਰਾਂ ਨਾਲ ਵਿਆਹ ਕਰਨ ਵਾਲੀਆਂ ਲੜਕੀਆਂ ਨੂੰ 2 ਲੱਖ ਰੁਪਏ ਦੇਵੇਗੀ। ਕੁਮਾਰਸਵਾਮੀ ਨੇ ਕੋਲਾਰ 'ਚ 'ਪੰਚਰਤਨ' ਰੈਲੀ ਨੂੰ ਸੰਬੋਧਨ ਕਰਦੇ ਹੋਏ ਇਹ ਬਿਆਨ ਦਿੱਤਾ। ਇਸ ਦੌਰਾਨ ਉਹਨਾਂ ਕਿਹਾ ਕਿ ਕਿਸਾਨਾਂ ਦੇ ਬੱਚਿਆਂ ਦੇ ਵਿਆਹ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੂੰ ਲੜਕੀਆਂ ਨੂੰ ਦੋ-ਦੋ ਲੱਖ ਰੁਪਏ ਦੇਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ  

ਐਚਡੀ ਕੁਮਾਰਸਵਾਮੀ ਨੇ ਕਿਹਾ ਕਿ ਮੈਨੂੰ ਇਕ ਪਟੀਸ਼ਨ ਮਿਲੀ ਹੈ ਕਿ ਲੜਕੀਆਂ ਕਿਸਾਨਾਂ ਦੇ ਪੁੱਤਰਾਂ ਨਾਲ ਵਿਆਹ ਕਰਨ ਲਈ ਤਿਆਰ ਨਹੀਂ ਹਨ। ਕਿਸਾਨਾਂ ਦੇ ਬੱਚਿਆਂ ਦੇ ਵਿਆਹ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਲੜਕੀਆਂ ਨੂੰ ਦੋ-ਦੋ ਲੱਖ ਰੁਪਏ ਦਿੱਤੇ ਜਾਣ। ਕਿਸਾਨ ਪਰਿਵਾਰਾਂ ਅਤੇ ਅਜਿਹੇ ਪਰਿਵਾਰਾਂ ਵਿਚੋਂ ਆਉਣ ਵਾਲੇ ਨੌਜਵਾਨਾਂ ਲਈ ਇਹ ਇਕ ਬਿਹਤਰ ਫੈਸਲਾ ਹੋਵੇਗਾ।

ਇਹ ਵੀ ਪੜ੍ਹੋ: ਅਮਰੀਕੀ ਬੈਂਕ ਗੋਲੀਬਾਰੀ ਦੀ ਬਾਡੀ-ਕੈਮ ਫੁਟੇਜ: ਹਮਲੇ 'ਚ 5 ਲੋਕ ਮਾਰੇ ਗਏ, ਪੁਲਿਸ ਨੇ 8 ਮਿੰਟ ਦੇ ਮੁਕਾਬਲੇ 'ਚ ਗੋਲੀਬਾਰੀ ਹਮਲਾਵਰ ਢੇਰ

ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ 10 ਮਈ ਨੂੰ ਇਕ ਪੜਾਅ ਵਿਚ ਵੋਟਾਂ ਪੈਣਗੀਆਂ ਅਤੇ ਨਤੀਜੇ 13 ਮਈ ਨੂੰ ਆਉਣਗੇ। ਕਰਨਾਟਕ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 24 ਮਈ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਪੂਰੀ ਕਰਨੀ ਹੈ। ਕਰਨਾਟਕ ਦੀ 224 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 24 ਮਈ ਨੂੰ ਖਤਮ ਹੋ ਰਿਹਾ ਹੈ।