Delhi Excise Policy : CBI ਨੂੰ ਕੇ.ਕਵਿਤਾ ਦਾ 15 ਅਪ੍ਰੈਲ ਤੱਕ ਦਾ ਰਿਮਾਂਡ ਮਿਲਿਆ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸੀਬੀਆਈ ਨੇ ਕਵਿਤਾ ਤੋਂ ਪੁੱਛਗਿੱਛ ਲਈ 5 ਦਿਨ ਦਾ ਰਿਮਾਂਡ ਮੰਗਿਆ ਸੀ।  

K. Kavitha

 

Delhi Excise Policy: ਨਵੀਂ ਦਿੱਲੀ - ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਸੀਐੱਮ ਕੇਸੀਆਰ ਦੀ ਬੇਟੀ ਕੇ.ਕਵਿਤਾ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ਵਿਚ ਭੇਜ ਦਿੱਤਾ ਹੈ। ਸੀਬੀਆਈ ਨੇ ਕਵਿਤਾ ਤੋਂ ਪੁੱਛਗਿੱਛ ਲਈ 5 ਦਿਨ ਦਾ ਰਿਮਾਂਡ ਮੰਗਿਆ ਸੀ।  

ਸੀਬੀਆਈ ਦਾ ਕਹਿਣਾ ਹੈ ਕਿ ਸ਼ਰਾਬ ਨੀਤੀ ਨਾਲ ਜੁੜੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਕਵਿਤਾ ਨੂੰ ਸਬੂਤਾਂ ਨਾਲ ਸਾਹਮਣਾ ਕਰਨ ਦੀ ਲੋੜ ਹੈ। ਉਨ੍ਹਾਂ ‘ਆਪ’ ਨੂੰ ਰਿਸ਼ਵਤ ਦੇਣ ਸਬੰਧੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਦੂਜੇ ਪਾਸੇ ਕੇ ਕਵਿਤਾ ਦੇ ਵਕੀਲ ਨੇ ਸੀਬੀਆਈ ਦੀ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਨੇ ਜਾਂਚ ਏਜੰਸੀ 'ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਕਵਿਤਾ ਮਨੀ ਲਾਂਡਰਿੰਗ ਮਾਮਲੇ ਵਿਚ 26 ਮਾਰਚ ਤੋਂ ਨਿਆਂਇਕ ਹਿਰਾਸਤ ਵਿਚ ਸੀ। ਏਜੰਸੀ ਨੇ ਵੀਰਵਾਰ (11 ਅਪ੍ਰੈਲ) ਨੂੰ ਕਵਿਤਾ ਨੂੰ ਤਿਹਾੜ ਜੇਲ੍ਹ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਮਾਂਡ ਮਿਲਣ 'ਤੇ ਕਵਿਤਾ ਨੂੰ ਸੀਬੀਆਈ ਹੈੱਡਕੁਆਰਟਰ ਲਿਜਾਇਆ ਜਾਵੇਗਾ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀਬੀਆਈ ਨੇ 6 ਅਪ੍ਰੈਲ ਨੂੰ ਤਿਹਾੜ ਵਿਚ ਕਵਿਤਾ ਤੋਂ ਪੁੱਛਗਿੱਛ ਕੀਤੀ ਸੀ। 

ਸੀਬੀਆਈ ਨੇ ਕਵਿਤਾ ਨੂੰ ਆਈਪੀਸੀ ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼), ਸੈਕਸ਼ਨ 477-ਏ (ਖਾਤਿਆਂ ਦੀ ਜਾਅਲੀ) ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 (ਸਰਕਾਰੀ ਕਰਮਚਾਰੀਆਂ ਨੂੰ ਰਿਸ਼ਵਤ ਦੇਣ ਨਾਲ ਸਬੰਧਤ ਅਪਰਾਧ) ਦੇ ਤਹਿਤ ਗ੍ਰਿਫ਼ਤਾਰ ਕੀਤਾ ਹੈ।