Kishtwar Encounter News: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਮੁਕਾਬਲਾ, ਜੈਸ਼ ਕਮਾਂਡਰ ਸਮੇਤ ਤਿੰਨ ਅਤਿਵਾਦੀ ਕੀਤੇ ਢੇਰ
ਜੈਸ਼ ਕਮਾਂਡਰ ਦੀ ਪਛਾਣ ਸੈਫੁੱਲਾ ਵਜੋਂ ਹੋਈ, ਇਸ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ, ਸੁਰੱਖਿਆ ਬਲਾਂ ਨੇ ਜੈਸ਼ ਦੇ ਇੱਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜੈਸ਼ ਕਮਾਂਡਰ ਦੀ ਪਛਾਣ ਸੈਫੁੱਲਾ ਵਜੋਂ ਹੋਈ ਹੈ।
ਇਸ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਇਸ ਵੇਲੇ, ਸੁਰੱਖਿਆ ਏਜੰਸੀਆਂ ਹੈਲੀਕਾਪਟਰ ਅਤੇ ਡਰੋਨ ਨਿਗਰਾਨੀ ਰਾਹੀਂ ਲਗਾਤਾਰ ਖੋਜ ਕਾਰਜ ਚਲਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸੁਰੱਖਿਆ ਦੇ ਮੱਦੇਨਜ਼ਰ, ਊਧਮਪੁਰ ਜ਼ਿਲ੍ਹੇ ਵਿੱਚ ਅਤfਵਾਦੀਆਂ ਦੀ ਭਾਲ ਵਿੱਚ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ।
ਸੁਰੱਖਿਆ ਬਲਾਂ ਨੇ ਡੋਡਾ ਜ਼ਿਲ੍ਹੇ ਦੇ ਭਦਰਵਾਹ ਵਿੱਚ ਵੀ ਕਾਰਵਾਈ ਤੇਜ਼ ਕਰ ਦਿੱਤੀ ਹੈ ਤਾਂ ਜੋ ਪਹਾੜੀ ਇਲਾਕਿਆਂ ਵਿੱਚ ਅਤਿਵਾਦੀਆਂ ਦੀ ਗਤੀਵਿਧੀ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਫੌਜ ਅੱਜ ਸਵੇਰੇ 11:30 ਵਜੇ ਕਿਸ਼ਤਵਾੜ ਵਿੱਚ ਇੱਕ ਪ੍ਰੈਸ ਕਾਨਫਰੰਸ ਕਰੇਗੀ।