ਕੋਰੋਨਾ ਸੰਕਟ ਮਜ਼ਦੂਰਾਂ ਦੇ ਸ਼ੋਸ਼ਣ ਦਾ ਬਹਾਨਾ ਨਹੀਂ ਹੋ ਸਕਦਾ : ਰਾਹੁਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਈ ਰਾਜਾਂ ਵਿਚ ਕਿਰਤ ਕਾਨੂੰਨ ਵਿਚ ਸੋਧ ਕੀਤੇ ਜਾਣ ਦੀ ਆਲੋਚਨਾ ਕਰਦਿਆਂ....

File Photo

ਨਵੀਂ ਦਿੱਲੀ, 11 ਮਈ:  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਈ ਰਾਜਾਂ ਵਿਚ ਕਿਰਤ ਕਾਨੂੰਨ ਵਿਚ ਸੋਧ ਕੀਤੇ ਜਾਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੋਰੋਨਾ ਸੰਕਟ ਮਜ਼ਦੂਰਾਂ ਦੇ ਸ਼ੋਸ਼ਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਬਹਾਨਾ ਨਹੀਂ ਹੋ ਸਕਦਾ। ਉਨ੍ਹਾਂ ਟਵਿਟਰ 'ਤੇ ਕਿਹਾ, 'ਕਈ ਰਾਜਾਂ ਦੁਆਰਾ ਕਿਰਤ ਕਾਨੂੰਨਾਂ ਵਿਚ ਸੋਧ ਕੀਤੀ ਜਾ ਰਹੀ ਹੈ। ਅਸੀਂ ਕੋਰੋਨਾ ਵਿਰੁਧ ਮਿਲ ਕੇ ਸੰਘਰਸ਼ ਕਰ ਰਹੇ ਹਾਂ ਪਰ ਇਹ ਮਨੁੱਖੀ ਅਧਿਕਾਰਾਂ ਨੂੰ ਦਰੜ ਦੇਣ, ਅਸੁਰੱਖਿਅਤ ਕੰਮ ਸਥਾਨਾਂ ਦੀ ਆਗਿਆ, ਕਿਰਤੀਆਂ ਦੇ ਸ਼ੋਸ਼ਣ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦਾ ਬਹਾਨਾ ਨਹੀਂ ਹੋ ਸਕਦਾ।'

ਕਾਂਗਰਸ ਆਗੂ ਨੇ ਕਿਹਾ ਕਿ ਇਨ੍ਹਾਂ ਬੁਨਿਆਦੀ ਸਿਧਾਂਤਾਂ ਬਾਰੇ ਕੋਈ ਸਮਝੌਤਾ ਨਹੀਂ ਹੋ ਸਕਦਾ। ਦਰਅਸਲ, ਕਈ ਰਾਜਾਂ ਨੇ ਕਿਰਤੀਆਂ ਲਈ ਕੰਮਕਾਜ ਦੇ ਘੰਟਿਆਂ ਨੂੰ ਅੱਠ ਘੰਟਿਆਂ ਤੋਂ ਵਧਾ ਕੇ 12 ਘੰਟੇ ਕਰ ਦਿਤਾ ਹੈ। ਕਾਂਗਰਸ ਆਗੂ ਪਿਛਲੇ ਕਈ ਦਿਨਾਂ ਤੋਂ ਕਿਰਤ ਕਾਨੂੰਨਾਂ ਵਿਚ ਤਬਦੀਲੀ ਦਾ ਵਿਰੋਧ ਕਰ ਰਹੇ ਹਨ।  (ਏਜੰਸੀ)