Covid 19 : ਦੇਸ਼ 'ਚ ਪਿਛਲੇ 24 ਘੰਟੇ 'ਚ 3500 ਤੋਂ ਅਧਿਕ ਕੇਸ ਦਰਜ਼, ਕੁੱਲ ਗਿਣਤੀ 70 ਹਜ਼ਾਰ ਤੋਂ ਪਾਰ
ਪਿਛਲੇ 24 ਘੰਟੇ ਦੇ ਵਿਚ ਦੇਸ਼ ਵਿਚ ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ 3500 ਤੋਂ ਜ਼ਿਆਦਾ ਦਰਜ਼ ਹੋਈ ਹੈ।
'ਨਵੀਂ ਦਿੱਲੀ : ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟੇ ਦੇ ਵਿਚ ਦੇਸ਼ ਵਿਚ ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ 3500 ਤੋਂ ਜ਼ਿਆਦਾ ਦਰਜ਼ ਹੋਈ ਹੈ ਅਤੇ 87 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ। ਉਧਰ ਸਿਹਤ ਵਿਭਾਗ ਦੇ ਵੱਲੋਂ ਜ਼ਾਰੀ ਅੰਕੜਿਆਂ ਦੇ ਅਨੁਸਾਰ ਹੁਣ ਤੱਕ ਦੇਸ਼ ਵਿਚ ਕਰੋਨਾ ਮਹਾਂਮਾਰੀ ਦੇ ਮਰੀਜ਼ਾਂ ਦੀ ਕੁੱਲ ਗਿਣਤੀ 70,756 ਤੱਕ ਪੁੱਜ ਗਈ ਹੈ ਅਤੇ 2,293 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚੋਂ ਐਕਟਿਵ ਕੇਸ 46 ਹਜ਼ਾਰ ਤੋਂ ਵੱਧ ਹਨ। ਦੇਸ਼ ਵਿਚ ਕਰੋਨਾ ਵਾਇਰਸ ਦੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਂਰਾਸ਼ਟਰ ਹੈ। ਜਿੱਥੇ 23,401 ਮਾਮਲੇ ਦਰਜ਼ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ 868 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਦੂਜੇ ਨੰਬਰ ਤੇ ਗੁਜਰਾਤ ਰਾਜ ਆਉਂਦਾ ਹੈ ਜਿੱਥੇ ਹੁਣ ਤੱਕ 8,541 ਮਾਮਵੇ ਸਾਹਮਣੇ ਆ ਚੁੱਕੇ ਹਨ
ਅਤੇ 513 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਤੋਂ ਬਾਅਦ ਤੀਜ਼ੇ ਨੰਬਰ ਤੇ ਤਾਮਿਲਨਾਡੂ ਆਉਂਦਾ ਹੈ ਜਿੱਥੇ ਹੁਣ ਤੱਕ ਕਰੋਨਾ ਵਾਇਰਸ ਦੇ 8002 ਕੇਸਾਂ ਪੁਸ਼ਟੀ ਹੋ ਚੁੱਕੀ ਹੈ ਅਤੇ 53 ਲੋਕਾਂ ਦੀ ਇਸ ਮਹਾਂਮਾਰੀ ਦੇ ਚਲਦਿਆਂ ਮੌਤ ਹੋ ਚੁੱਕੀ ਹੈ। ਉਧਰ ਰਾਜਧਾਨੀ ਦਿੱਲੀ ਵੀ ਕਰੋਨਾ ਮਾਮਲਿਆਂ ਵਿਚ ਪਿਛੇ ਨਹੀਂ ਹੈ
ਇੱਥੇ ਵੀ ਕਰੋਨਾ ਵਾਇਰਸ ਦੇ ਮਾਮਲੇ 7 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ ਅਤੇ 73 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੱਈਏ ਕਿ ਭਾਵੇਂ ਕਿ ਦੇਸ਼ ਵਿਚ ਲੌਕਡਾਊਨ ਦਾ ਤੀਜਾ ਪੜਾਅ ਚੱਲ ਰਿਹਾ ਹੈ ਫਿਰ ਵੀ ਆਏ ਦਿਨ ਕਰੋਨਾ ਵਾਇਰਸ ਦੇ ਕੇਸਾਂ ਵਿਚ ਤੇਜੀ ਨਾਲ ਇਜਾਫਾ ਹੋ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।