ਕੋਰੋਨਾ : ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕਰਨਗੇ ਡਾ. ਹਰਸ਼ਵਰਧਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅੱਜ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਅਹਿਮ ਬੈਠਕ ਕਰਨਗੇ।

Dr. Harsh Vardhan

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅੱਜ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਅਹਿਮ ਬੈਠਕ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਡਾ. ਹਰਸ਼ਵਰਧਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਓਡੀਸ਼ਾ, ਤੇਲੰਗਾਨਾ, ਝਾਰਖੰਡ, ਬਿਹਾਰ ਅਤੇ ਉਤਰਾਖੰਡ ਨਾਲ ਮੁਲਾਕਾਤ ਕਰਕੇ ਕੋਵਿਡ ਟੀਕਾਕਰਣ ਸਬੰਧੀ ਚਰਚਾ ਕਰਨਗੇ।

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਰੋਨਾ ਦੇ 3,48,421 ਨਵੇਂ ਮਾਮਲੇ ਦਰਜ ਕੀਤੇ ਗਏ। ਪਿਛਲੇ 24 ਘੰਟਿਆਂ ’ਚ  4205 ਹੋਰ ਮੌਤਾਂ ਨਾਲ ਮ੍ਰਿਤਕਾਂ ਦਾ ਅੰਕੜਾ 2,54,197 ਤਕ ਪਹੁੰਚ ਗਿਆ ਹੈ। ਲਗਾਤਾਰ ਵਧਦੇ ਮਾਮਲਿਆਂ ਤੋਂ ਬਾਅਦ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ  37,04,099  ਹੋ ਗਈ ਹੈ।