ਸੂਬਿਆਂ ਨੂੰ ਅਗਲੇ ਤਿੰਨ ਦਿਨਾਂ ਵਿਚ ਮਿਲਣਗੀਆਂ ਸੱਤ ਲੱਖ ਹੋਰ ਖ਼ੁਰਾਕਾਂ : ਕੇਂਦਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਨੇ ਰਾਜਾਂ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਨੂੰ 18 ਕਰੋੜ ਤੋਂ ਵੱਧ ਖ਼ੁਰਾਕਾਂ ਮੁਫ਼ਤ ਦਿਤੀਆਂ ਹਨ, ਜਿਨ੍ਹਾਂ ਵਿਚੋਂ 17,09,71,429 ਕਰੋੜ ਖ਼ੁਰਾਕਾਂ ਲੱਗ ਚੁੱਕੀਆਂ ਹਨ।

Coorna Vaccine

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਦਸਿਆ ਕਿ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਕੋਲ ਹੁਣ ਵੀ ਕੋਵਿਡ 19 ਟੀਕੇ ਦੀ 90 ਲੱਖ ਤੋਂ ਵੱਧ ਖ਼ੁਰਾਕਾਂ ਹਨ ਅਤੇ ਸੱਤ ਲੱਖ ਤੋਂ ਵੱਧ ਖ਼ੁਰਾਕਾਂ ਅਗਲੇ ਤਿੰਨ ਦਿਨਾਂ ਵਿਚ ਉਨ੍ਹਾਂ ਨੂੰ ਵੰਡੀਆਂ ਜਾਣਗੀਆਂ। ਮੰਤਰਾਲੇ ਨੇ ਦਸਿਆ ਕਿ ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਨੂੰ ਹੁਣ ਤਕ 18 ਕਰੋੜ ਤੋਂ ਵੱਧ ਖ਼ੁਰਾਕਾਂ ਮੁਫ਼ਤ ਦਿਤੀਆਂ ਹਨ, ਜਿਨ੍ਹਾਂ ਵਿਚੋਂ 17,09,71,429 ਕਰੋੜ ਖ਼ੁਰਾਕਾਂ ਲੱਗ ਚੁੱਕੀਆਂ ਹਨ।

ਉਨ੍ਹਾਂ ਕਿਹਾ, ‘‘ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਲੋਕ 90 ਲੱਖ ਤੋਂ ਵੱਧ ਖ਼ੁਰਾਕਾਂ ਹਾਲੇ ਵੀ ਮੌਜੂਦ ਹਨ।’’ ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਨੇ ਘੱਟ ਸਪਲਾਈ ਦਿਖਾਈ ਹੈ, ਉਹ ਟੀਕਿਆਂ ਦੀ ਸਪਲਾਈ ਦੇ ਮੁਕਾਬਲੇ ਜ਼ਿਆਦਾ ਖਪਤ ਦਿਖਾ ਰਹੇ ਹਨ, ਜਿਨ੍ਹਾਂ ’ਚ ਬਰਬਾਦ ਹੋਈਆਂ ਖ਼ੁਰਾਕਾਂ ਵੀ ਸ਼ਾਮਲ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਨੀਮ ਫ਼ੌਜੀਆਂ ਨੂੰ ਮੁਹਈਆ ਕਰਾਏ ਗਏ ਟੀਕਿਆਂ ਨੂੰ ਸ਼ਾਮਲ ਨਹੀਂ ਕੀਤਾ ਹੈ।