ਗੈਂਗਸਟਰ ਟਿੱਲੂ ਤਾਜਪੁਰੀਆ ਦੀ ਹਤਿਆ ਮਗਰੋਂ ਤਿਹਾੜ ਜੇਲ ਦੇ 90 ਤੋਂ ਵੱਧ ਅਧਿਕਾਰੀਆਂ ਦਾ ਤਬਾਦਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਗਲੇ ਕੁੱਝ ਦਿਨਾਂ ਵਿਚ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਉਮੀਦ

99 officials transferred from Tihar to other Delhi jails (File Photo)

 

ਨਵੀਂ ਦਿੱਲੀ:  ਦਿੱਲੀ ਦੀ ਤਿਹਾੜ ਜੇਲ ਦੇ 90 ਤੋਂ ਵੱਧ ਅਧਿਕਾਰੀਆਂ ਦਾ ਤਬਾਦਲਾ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਗੈਂਗਸਟਰ ਟਿੱਲੂ ਤਾਜਪੁਰੀਆ ਦੀ ਤਿਹਾੜ ਜੇਲ ਦੇ ਅੰਦਰ ਕਥਿਤ ਵਿਰੋਧੀ ਗਰੋਹ ਦੇ ਮੈਂਬਰਾਂ ਵਲੋਂ ਹਤਿਆ ਮਗਰੋਂ ਵੱਡੇ ਪਧਰ ’ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਚ ਤੀਜੇ ਧਮਾਕੇ ਪਿੱਛੇ ਕਿਸ ਦੀ ਸਾਜ਼ਿਸ਼ ਕੰਮ ਕਰ ਰਹੀ ਹੈ

ਇਕ ਅਧਿਕਾਰੀ ਅਨੁਸਾਰ ਡਾਇਰੈਕਟਰ ਜਨਰਲ (ਜੇਲਾਂ) ਸੰਜੇ ਬੈਨੀਵਾਲ ਨੇ ਸਹਾਇਕ ਸੁਪਰਡੈਂਟ, ਡਿਪਟੀ ਸੁਪਰਡੈਂਟ, ਹੈੱਡ ਵਾਰਡਰ ਅਤੇ ਵਾਰਡਰ ਸਮੇਤ 99 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਦਿਤੇ ਹਨ। ਅਗਲੇ ਕੁੱਝ ਦਿਨਾਂ ਵਿਚ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਪਰਮਿੰਦਰ ਸਿੰਘ ਪਾਪਾਟੋਏਟੋਏ ਆਕਲੈਂਡ ਕੌਂਸਲ ਵਲੋਂ ਐਥਨਿਕ ਕਮਿਊਨਿਟੀ ਸਲਾਹਕਾਰ ਨਿਯੁਕਤ  

ਤਿਹਾੜ ਜੇਲ ਦੇ ਸੀਨੀਅਰ ਅਧਿਕਾਰੀ ਅਨੁਸਾਰ ਤਾਜਪੁਰੀਆ ਕਤਲ ਕਾਂਡ ਨੂੰ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲਿਆ ਹੈ। ਨਤੀਜੇ ਵਜੋਂ, ਜ਼ਮੀਨੀ ਪਧਰ 'ਤੇ ਚੀਜ਼ਾਂ ਨੂੰ ਸੁਚਾਰੂ ਬਣਾਉਣ ਅਤੇ ਬਦਲਾਅ ਦੀ ਲੋੜ ਵੀ ਮਹਿਸੂਸ ਕੀਤੀ ਗਈ। ਜੇਲ ਅਧਿਕਾਰੀ ਨੇ ਕਿਹਾ ਕਿ ਇਹ ਕਦਮ ਸਖ਼ਤ ਸੰਦੇਸ਼ ਦੇਣ ਲਈ ਚੁਕਿਆ ਗਿਆ ਹੈ ਕਿ ਡਿਊਟੀ ਨਿਭਾਉਣ ਵਿਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (12 ਮਈ 2023)

ਸੀਸੀਟੀਵੀ ਫੁਟੇਜ ਤੋਂ ਪਤਾ ਚਲਦਾ ਹੈ ਕਿ ਤਾਜਪੁਰੀਆ 'ਤੇ ਪਿਛਲੇ ਹਫ਼ਤੇ ਉੱਚ ਸੁਰੱਖਿਆ ਵਾਲੀ ਜੇਲ ਦੇ ਅੰਦਰ ਗੋਗੀ ਗੈਂਗ ਦੇ ਚਾਰ ਮੈਂਬਰਾਂ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ। ਕੁੱਝ ਦਿਨਾਂ ਬਾਅਦ ਸਾਹਮਣੇ ਆਈ ਇਕ ਵੀਡੀਉ ਫੁਟੇਜ ਵਿਚ, ਗੋਗੀ ਗੈਂਗ ਦੇ ਮੈਂਬਰ ਸੁਰੱਖਿਆ ਕਰਮਚਾਰੀਆਂ ਦੇ ਸਾਹਮਣੇ ਤਾਜਪੁਰੀਆ 'ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।