CBSE ਨੇ 10ਵੀਂ ਜਮਾਤ ਦੇ ਨਤੀਜੇ ਕੀਤੇ ਜਾਰੀ, 93.12% ਵਿਦਿਆਰਥੀ ਹੋਏ ਪਾਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ https://www.cbse.gov.in/ ’ਤੇ ਅਪਣਾ ਨਤੀਜੇ ਚੈੱਕ ਕਰ ਸਕਦੇ ਹਨ।

CBSE 10th Result announced

 

ਨਵੀਂ ਦਿੱਲੀ: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸ਼ੁਕਰਵਾਰ ਨੂੰ 10ਵੀਂ ਜਮਾਤ ਦੇ ਨਤੀਜੇ ਐਲਾਨੇ, ਜਿਸ 'ਚ 93.12 ਫ਼ੀ ਸਦੀ ਵਿਦਿਆਰਥੀ ਪਾਸ ਹੋਏ। ਇਸ ਸਾਲ ਪਾਸ ਹੋਏ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ 1.28 ਫ਼ੀ ਸਦੀ ਘੱਟ ਹੈ। ਬੋਰਡ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਮੈਰਿਟ ਸੂਚੀ ਪ੍ਰਕਾਸ਼ਿਤ ਨਹੀਂ ਕਰੇਗਾ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ https://www.cbse.gov.in/  ’ਤੇ ਅਪਣਾ ਨਤੀਜੇ ਚੈੱਕ ਕਰ ਸਕਦੇ ਹਨ।

ਇਹ ਵੀ ਪੜ੍ਹੋ: ਸਮਰਾਲਾ 'ਚ ਵਾਪਰੇ ਭਿਆਨਕ ਹਾਦਸੇ 'ਚ ਕਿਸਾਨ ਦੀ ਹੋਈ ਮੌਤ

ਅਧਿਕਾਰੀਆਂ ਨੇ ਦਸਿਆ ਕਿ ਬੋਰਡ ਨੇ ਅੰਕਾਂ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਦੇਣਾ ਵੀ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।
ਕੁੜੀਆਂ ਨੇ ਇਕ ਵਾਰ ਫਿਰ 94.25 ਦੀ ਪਾਸ ਪ੍ਰਤੀਸ਼ਤਤਾ ਦੇ ਨਾਲ ਮੁੰਡਿਆਂ ਨੂੰ ਪਛਾੜ ਦਿਤਾ ਹੈ, ਜਦਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 92.27 ਰਹੀ।

ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਫਿਰੌਤੀ ਮੰਗਣ ਵਾਲੇ 3 ਗਿਰੋਹ ਕਾਬੂ

ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਵਿਦਿਆਰਥੀਆਂ ਵਿਚ ਵਿਅਰਥ ਮੁਕਾਬਲੇ ਤੋਂ ਬਚਣ ਲਈ ਸੀਬੀਐਸਈ ਦੁਆਰਾ ਕੋਈ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਬੋਰਡ ਵੱਖ-ਵੱਖ ਵਿਸ਼ਿਆਂ ਵਿਚ ਸੱਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 0.1 ਫ਼ੀ ਸਦੀ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਜਾਰੀ ਕਰੇਗਾ”। ਪਿਛਲੇ ਸਾਲ ਪਾਸ ਪ੍ਰਤੀਸ਼ਤਤਾ 94.40 ਸੀ। ਇਸ ਸਾਲ 1.34 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਕੰਪਾਰਟਮੈਂਟ ਸ਼੍ਰੇਣੀ ਵਿਚ ਰੱਖਿਆ ਗਿਆ ਹੈ।