ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 2 ਜੂਨ ਤਕ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਅਦਾਲਤ ਵਿਚ ਕੀਤਾ ਗਿਆ ਪੇਸ਼

Manish Sisodia

 

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੋ ਜੂਨ ਤਕ ਵਧਾ ਦਿਤੀ ਹੈ। ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿਚ ਵਾਧਾ ਕਰ ਦਿਤਾ।

ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਫਿਰੌਤੀ ਮੰਗਣ ਵਾਲੇ 3 ਗਿਰੋਹ ਕਾਬੂ

ਅਦਾਲਤ ਨੇ 31 ਮਾਰਚ ਨੂੰ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਸਿਸੋਦੀਆ ਇਸ ਕੇਸ ਵਿਚ ਅਪਰਾਧਕ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਸੀ ਅਤੇ ਉਸ ਨੇ ਕਥਿਤ ਤੌਰ 'ਤੇ ਅਪਣੇ ਅਤੇ ਦਿੱਲੀ ਸਰਕਾਰ ਵਿਚ ਅਪਣੇ ਸਾਥੀਆਂ ਨੂੰ ਲਗਭਗ 90-100 ਕਰੋੜ ਰੁਪਏ ਦੀ ਪੇਸ਼ਗੀ ਰਿਸ਼ਵਤ ਦੇ ਕਥਿਤ ਭੁਗਤਾਨ ਨਾਲ ਸਬੰਧਤ ਅਪਰਾਧਕ ਸਾਜ਼ਸ਼ ਵਿਚ "ਸੱਭ ਤੋਂ ਮਹੱਤਵਪੂਰਨ ਅਤੇ ਪ੍ਰਮੁੱਖ ਭੂਮਿਕਾ" ਨਿਭਾਈ।

ਇਹ ਵੀ ਪੜ੍ਹੋ: ਭੈਣ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਭਰਾ ਦੀ ਹਾਦਸੇ 'ਚ ਮੌਤ

ਸੀਬੀਆਈ ਨੇ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਵਿਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਕਈ ਦੌਰ ਦੀ ਪੁਛਗਿਛ ਤੋਂ ਬਾਅਦ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ।