PM Modi Meeting News: PM ਮੋਦੀ ਨੇ ਫ਼ੌਜ ਮੁਖੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਆਪਰੇਸ਼ਨ ਸਿੰਦੂਰ 'ਤੇ ਕੀਤੀ ਚਰਚਾ
PM Modi Meeting News: ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਰਹੇ ਮੌਜੂਦ
PM Modi holds high-level meeting with Army Chiefs: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੇ ਨਿਵਾਸ ਸਥਾਨ 'ਤੇ ਰੱਖਿਆ ਅਤੇ ਵਿਦੇਸ਼ ਮਾਮਲਿਆਂ ਨਾਲ ਜੁੜੇ ਉੱਚ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਏਪੀ ਸਿੰਘ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਮੌਜੂਦ ਸਨ।
ਇਹ ਮੀਟਿੰਗ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਅਤੇ ਪੀਓਕੇ ਵਿੱਚ ਅਤਿਵਾਦੀ ਕੈਂਪਾਂ ਵਿਰੁੱਧ ਚਲਾਏ ਜਾ ਰਹੇ 'ਆਪ੍ਰੇਸ਼ਨ ਸਿੰਦੂਰ' ਦੇ ਸਬੰਧ ਵਿੱਚ ਹੋਈ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜੇਕਰ ਪਾਕਿਸਤਾਨ ਵੱਲੋਂ ਇੱਕ ਵੀ ਗੋਲੀ ਚਲਾਈ ਗਈ ਤਾਂ ਭਾਰਤ ਗੋਲਿਆਂ ਨਾਲ ਜਵਾਬ ਦੇਵੇਗਾ। ਉਨ੍ਹਾਂ ਨੇ ਕਿਹਾ, "ਹੁਣ ਬਹੁਤ ਹੋ ਗਿਆ। ਜੇ ਉਹ ਗੋਲੀਬਾਰੀ ਕਰਦੇ ਹਨ, ਤਾਂ ਅਸੀਂ ਵੀ ਗੋਲੀਬਾਰੀ ਕਰਾਂਗੇ।"
ਜੇਕਰ ਉਹ ਹਮਲਾ ਕਰਦੇ ਹਨ ਤਾਂ ਅਸੀਂ ਵੀ ਹਮਲਾ ਕਰਾਂਗੇ।" ਮੀਟਿੰਗ ਵਿੱਚ, ਪ੍ਰਧਾਨ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਪ੍ਰੇਸ਼ਨ ਸਿੰਦੂਰ ਅਜੇ ਖ਼ਤਮ ਨਹੀਂ ਹੋਇਆ ਹੈ ਅਤੇ ਹਰ ਪਾਕਿਸਤਾਨੀ ਗੋਲੀ ਦਾ ਜਵਾਬ ਬੰਬ ਨਾਲ ਦਿੱਤਾ ਜਾਵੇਗਾ।