ਅਤਿਵਾਦੀਆਂ ਨਾਲ ਮੁਕਾਬਲਾ, ਦੋ ਪੁਲਿਸ ਮੁਲਾਜ਼ਮ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਵਿਚ ਤੈਨਾਤ ਦੋ ਪੁਲਿਸ ਮੁਲਾਜ਼ਮ ਅਤਿਵਾਦੀ ਹਮਲੇ ਵਿਚ ਸ਼ਹੀਦ ਹੋ ਗਏ। ਪੁਲਿਸ ਦੇ ....

Police in Srinagar

ਸ੍ਰੀਨਗਰ, ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਵਿਚ ਤੈਨਾਤ ਦੋ ਪੁਲਿਸ ਮੁਲਾਜ਼ਮ ਅਤਿਵਾਦੀ ਹਮਲੇ ਵਿਚ ਸ਼ਹੀਦ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਅਤਿਵਾਦੀਆਂ ਨੇ ਅਦਾਲਤੀ ਕੰਪਲੈਕਸ ਵਿਚ ਪੁਲਿਸ ਚੌਕੀ 'ਤੇ ਤੜਕਸਾਰ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਇਸ ਦੌਰਾਨ ਗੋਲੀ ਲੱਗਣ ਨਾਲ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ।

ਇਸ ਘਟਨਾ ਮਗਰੋਂ ਇਲਾਕੇ ਦੀ ਘੇਰਾਬੰਦੀ ਕਰ ਦਿਤੀ ਗਈ। ਉਧਰ, ਅਨੰਤਨਾਗ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਸੀਆਰਪੀਐਫ਼ ਦੇ ਦਲ 'ਤੇ ਗ੍ਰਨੇਡ ਸੁੱਟ ਕੇ ਹਮਲਾ ਕਰ ਦਿਤਾ ਜਿਸ ਵਿਚ ਪੰਜ ਜਵਾਨ ਜ਼ਖ਼ਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦਸਿਆ, 'ਅਤਿਵਾਦੀਆਂ ਨੇ ਜੰਗਲਾਟ ਮੰਡੀ ਵਿਚ ਸੀਆਰਪੀਐਫ਼ ਦੇ ਦਲ 'ਤੇ ਗ੍ਰਨੇਡ ਸੁੱਟਿਆ ਜਿਸ ਵਿਚ ਪੰਜ ਜਵਾਨ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ।  (ਏਜੰਸੀ)