LG ਤੋਂ ਹੁੰਗਾਰਾ ਨਾ ਮਿਲਣ 'ਤੇ 'ਆਪ' ਦੇ ਸਤੇਂਦਰ ਜੈਨ ਨੇ ਸ਼ੁਰੂ ਕੀਤੀ ਅਣਮਿਥੇ ਸਮੇਂ ਦੀ ਭੁੱਖ ਹੜਤਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਅਤੇ 2 ਹੋਰ ਮੰਤਰੀ ਗੋਪਾਲ ਰਾਏ ਅਤੇ ਸਤੇਂਦਰ ਜੈਨ ਅਪਣੀਆਂ ਮੰਗਾਂ ਨੂੰ ਲੈ ਕੇ ਫਸੇ ਹੋਏ ਹਨ
Satyendra Jain started the indefinite hunger strike
ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਅਤੇ 2 ਹੋਰ ਮੰਤਰੀ ਗੋਪਾਲ ਰਾਏ ਅਤੇ ਸਤੇਂਦਰ ਜੈਨ ਅਪਣੀਆਂ ਮੰਗਾਂ ਨੂੰ ਲੈ ਕੇ ਫਸੇ ਹੋਏ ਹਨ। ਅਪਣੀਆਂ ਮੰਗਾਂ ਨੂੰ ਮਨਵਾਉਣ ਵਿਚ ਲੱਗੇ ਇਹ 'ਆਪ' ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ, ਐਲਜੀ ਦਫਤਰ ਵਿਚ ਹੀ ਭੁੱਖ ਹੜਤਾਲ ਉੱਤੇ ਬੈਠ ਗਏ ਹਨ।
18 ਘੰਟੇ ਤੋਂ ਐਲਜੀ ਦਫ਼ਤਰ ਵਿਚ ਹੀ ਧਰਨਾ ਪ੍ਰਦਰਸ਼ਨ ਕਰ ਰਹੇ ਕੇਜਰੀਵਾਲ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਐਲਜੀ ਅਨਿਲ ਬੈਜਲ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰਦੇ, ਉਦੋਂ ਤੱਕ ਉਹ ਪ੍ਰਦਰਸ਼ਨ ਜਾਰੀ ਰੱਖਣਗੇ