ਜੰਮੂ ਕਸ਼ਮੀਰ ਵਿਚ ਅੱਤਵਾਦੀ ਹਮਲਾ: ਦੋ ਪੁਲਿਸ ਮੁਲਾਜ਼ਮ ਸ਼ਹੀਦ ਅਤੇ ਦੋ ਨਾਗਰਿਕਾਂ ਨੇ ਵੀ ਗਵਾਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਬਾਰਾਮੁਲਾ ਵਿਚ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਟੀਮ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ।

Terrorist Attack in Jammu and Kashmir

ਸ੍ਰੀਨਗਰ: ਜੰਮੂ-ਕਸ਼ਮੀਰ (Jammu and Kashmir) ਦੇ ਬਾਰਾਮੁਲਾ ਵਿਚ ਅੱਤਵਾਦੀਆਂ (Terrorist ) ਨੇ ਪੁਲਿਸ ਅਤੇ ਸੀਆਰਪੀਐਫ (CRPF) ਦੀ ਟੀਮ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਸੋਪੋਰ ਇਲਾਕੇ ਵਿਚ ਹੋਏ ਇਸ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਜਦਕਿ ਦੋ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ। ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਦਿਗਵਿਜੈ ਸਿੰਘ ਦਾ ਬਿਆਨ- ਕਾਂਗਰਸ ਸੱਤਾ ਵਿਚ ਆਈ ਤਾਂ ਬਦਲਿਆ ਜਾਵੇਗਾ ਧਾਰਾ 370 ਦਾ ਫੈਸਲਾ

ਕਸ਼ਮੀਰ ਦੇ ਆਈਜੀ ਵਿਜੇ ਕੁਮਾਰ (Kashmir IG Vijay Kumar) ਨੇ ਦੱਸਿਆ ਕਿ ਇਸ ਹਮਲੇ ਪਿੱਛੇ ਲਸ਼ਕਰ-ਏ-ਤੋਇਬਾ ਦਾ ਹੱਥ ਹੈ। ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।