Chandrababu Naidu News: ਐਨ ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਹੁੰ ਚੁੱਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੀਤੀ ਸ਼ਿਰਕਤ

Chandrababu Naidu swearing-in ceremony

Chandrababu Naidu News:  ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐਨ ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ।

ਜਨ ਸੈਨਾ ਦੇ ਮੁਖੀ ਅਤੇ ਅਦਾਕਾਰ ਪਵਨ ਕਲਿਆਣ ਨੇ ਨਾਇਡੂ ਮੰਤਰੀ ਮੰਡਲ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਚੰਦਰਬਾਬੂ ਨਾਇਡੂ ਦੇ ਬੇਟੇ ਨਾਰਾ ਲੋਕੇਸ਼ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।

ਸਹੁੰ ਚੁੱਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਨ੍ਹਾਂ ਦੇ ਕੈਬਨਿਟ ਸਹਿਯੋਗੀ ਅਮਿਤ ਸ਼ਾਹ, ਨਿਤਿਨ ਗਡਕਰੀ, ਜੇਪੀ ਨੱਡਾ ਅਤੇ ਕਈ ਹੋਰ ਨੇਤਾ ਅਤੇ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਇਸ ਮੌਕੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਭਾਰਤ ਦੇ ਸਾਬਕਾ ਚੀਫ ਜਸਟਿਸ ਐਨ ਵੀ ਰਮਨਾ ਅਤੇ ਅਦਾਕਾਰ ਰਜਨੀਕਾਂਤ ਅਤੇ ਚਿਰੰਜੀਵੀ ਵੀ ਮੌਜੂਦ ਸਨ। ਆਂਧਰਾ ਪ੍ਰਦੇਸ਼ ਦੇ ਰਾਜਪਾਲ ਐਸ ਅਬਦੁਲ ਨਜ਼ੀਰ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁਕਾਈ।

 (For more Punjabi news apart from Chandrababu Naidu swearing-in ceremony, stay tuned to Rozana Spokesman)