Delhi Water Crisis: ਦਿੱਲੀ ਵਿੱਚ ਪਾਣੀ ਸੰਕਟ ਬਾਰੇ ‘ਸੁਪਰੀਮ’ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਟਕਾਰ
Delhi Water Crisis : ਕਿਹਾ-ਤੁਸੀਂ ਟੈਂਕਰ ਮਾਫੀਆ ਤੇ ਪਾਣੀ ਦੀ ਬਰਬਾਦੀ ਰੋਕਣ ਲਈ ਕੀ ਕੀਤਾ?
The 'Supreme' Court reprimanded the Kejriwal government regarding the water crisis : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਮੌਜੂਦਾ ਸੰਕਟ 'ਤੇ ਦਿੱਲੀ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅਦਾਲਤ ਨੇ ਪੁੱਛਿਆ ਕਿ ਸ਼ਹਿਰ ਵਿਚ ਟੈਂਕਰ ਮਾਫ਼ੀਆ ਖ਼ਿਲਾਫ਼ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਚਿੰਤਤ ਹਨ। ਅਸੀਂ ਹਰ ਨਿਊਜ਼ ਚੈਨਲ 'ਤੇ ਇਸ ਦੀਆਂ ਤਸਵੀਰਾਂ ਦੇਖ ਰਹੇ ਹਾਂ। ਜੇਕਰ ਗਰਮੀਆਂ ਵਿੱਚ ਪਾਣੀ ਦੀ ਕਮੀ ਅਕਸਰ ਇੱਕ ਸਮੱਸਿਆ ਹੁੰਦੀ ਹੈ, ਤਾਂ ਤੁਸੀਂ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ?
ਇਹ ਵੀ ਪੜ੍ਹੋ: Chandigarh Hospital Threat News: ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਭੇਜੀ ਈ-ਮੇਲ, ਪੁਲਿਸ ਨੇ ਇਲਾਕਾ ਕੀਤਾ ਸੀਲ
ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਜੇਕਰ ਤੁਸੀਂ ਟੈਂਕਰ ਮਾਫੀਆ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੇ ਤਾਂ ਅਸੀਂ ਦਿੱਲੀ ਪੁਲਿਸ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਕਹਾਂਗੇ। ਦਿੱਲੀ ਸਰਕਾਰ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਸਮੱਸਿਆ ਨਾਲ ਨਜਿੱਠਣ ਲਈ ਆਪਣੇ ਉਪਾਵਾਂ ਬਾਰੇ ਹਲਫਨਾਮਾ ਦਾਇਰ ਕਰਨਗੇ।
ਇਹ ਵੀ ਪੜ੍ਹੋ: Delhi Water Crisis: ਦਿੱਲੀ ਵਿੱਚ ਪਾਣੀ ਸੰਕਟ ਬਾਰੇ ‘ਸੁਪਰੀਮ’ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਟਕਾਰ
ਸਰਕਾਰ ਨੇ ਵੱਡੀ ਪੱਧਰ 'ਤੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਦੇ ਕੁਨੈਕਸ਼ਨ ਕੱਟਣ ਅਤੇ ਇਸ ਨੂੰ ਰੋਕਣ ਸਮੇਤ ਕਈ ਕਦਮ ਚੁੱਕੇ ਹਨ। ਇਸ 'ਤੇ ਅਦਾਲਤ ਨੇ ਦਿੱਲੀ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from The 'Supreme' Court reprimanded the Kejriwal government regarding the water crisis in Delhi News, stay tuned to Rozana Spokesman)