Air India Ahmedabad plane crash : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਜਹਾਜ਼ ਹਾਦਸੇ ’ਤੇ ਪ੍ਰਗਟਾਇਆ ਦੁੱਖ
Air India Ahmedabad plane crash : ਪੀੜਤਾਂ ਨੂੰ ਹਰ ਤਰ੍ਹਾਂ ਦੀ ਕੇਂਦਰੀ ਸਹਾਇਤਾ ਦਾ ਵਾਅਦਾ ਕੀਤਾ
Air India Ahmedabad plane crash in Punjabi : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ਬਾਰੇ ਆਪਣੇ ਸ਼ੋਸ਼ਲ ਮੀਡੀਆ ’ਤੇ ਟਵੀਟ ਕਰਕੇ ਦੁਖ ਜਾਹਿਰ ਕੀਤਾ ਅਤੇ ਲਿਖਿਆ ਕਿ ‘‘ਅਹਿਮਦਾਬਾਦ 'ਚ ਹੋਏ ਜਹਾਜ਼ ਹਾਦਸੇ ਦੇ ਦਰਦ ਨੂੰ ਸ਼ਬਦਾਂ ਵਿਚ ਬਿਆਨਿਆ ਨਹੀਂ ਜਾ ਸਕਦਾ। ਸਥਿਤੀ ਦਾ ਜਾਇਜ਼ਾ ਲੈਣ ਲਈ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਗ੍ਰਹਿ ਮੰਤਰੀ ਹਰਸ਼ ਸੰਘਵੀ ਅਤੇ ਪੁਲਿਸ ਕਮਿਸ਼ਨਰ ਅਹਿਮਦਾਬਾਦ ਨਾਲ ਗੱਲ ਕੀਤੀ ਅਤੇ ਹਰ ਤਰ੍ਹਾਂ ਦੀ ਕੇਂਦਰੀ ਸਹਾਇਤਾ ਦਾ ਵਾਅਦਾ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ 242 ਯਾਤਰੀ ਸਵਾਰ ਸਨ। ਜਹਾਜ਼ ਲੰਡਨ ਜਾ ਰਿਹਾ ਸੀ, ਜਦੋਂ ਟੇਕਆਫ ਦੌਰਾਨ, ਹਵਾਈ ਅੱਡੇ ਦੀ ਸੀਮਾ ਦੇ ਨੇੜੇ ਇਸ ਵਿੱਚ ਧਮਾਕਾ ਹੋ ਗਿਆ।
(For more news apart from Union Home Minister Amit Shah expresses grief over plane crash in Ahmedabad News in Punjabi News in Punjabi, stay tuned to Rozana Spokesman)