'ਖ਼ੁਦਕੁਸ਼ੀ ਉੱਤੇ ਮੁਆਵਜ਼ਾ' ਮਰਨ ਲਈ ਉਕਸਾਉਣ ਦੇ ਬਰਾਬਰ: ਹਾਈ ਕੋਰਟ
ਪੰਜਾਬ ਵਿਚ ਕਿਸਾਨਾਂ ਨੂੰ ਆਤਮ ਹੱਤਿਆ ਉੱਤੇ ਆਰਥਿਕ ਮੁਆਵਜ਼ਾ ਦੇਣ ਦੀ ਨੀਤੀ ਉੱਤੇ ਸਖ਼ਤ ਟਿੱਪਣੀ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ
Compensation for 'suicides'
ਚੰਡੀਗੜ, ਪੰਜਾਬ ਵਿਚ ਕਿਸਾਨਾਂ ਨੂੰ ਆਤਮ ਹੱਤਿਆ ਉੱਤੇ ਆਰਥਿਕ ਮੁਆਵਜ਼ਾ ਦੇਣ ਦੀ ਨੀਤੀ ਉੱਤੇ ਸਖ਼ਤ ਟਿੱਪਣੀ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਆਤਮ ਹੱਤਿਆ ਕਰਨ ਉੱਤੇ ਮੁਆਵਜ਼ਾ ਦੇਣਾ ਕਿਸਾਨਾਂ ਨੂੰ ਆਤਮ ਹੱਤਿਆ ਲਈ ਪ੍ਰੇਰਿਤ ਕਰਨ ਦੇ ਬਰਾਬਰ ਹੈ। ਪੰਜਾਬ ਵਿਚ ਕਿਸਾਨਾਂ ਅਤੇ ਖੇਤੀਬਾੜੀ ਮਜ਼ਦੂਰਾਂ ਵਲੋਂ ਆਤਮ ਹੱਤਿਆ ਕੀਤੇ ਜਾਣ ਦੇ ਵਿਸ਼ੇ ਉੱਤੇ ਹਾਈਕੋਰਟ ਵਿਚ ਵਿਚਾਰ ਅਧੀਨ ਜਨਹਿਤ ਮੰਗ ਉੱਤੇ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਅਤੇ ਜਸਟਿਸ ਅਰੁਨ ਪੱਲੀ ਨੇ ਜ਼ਬਾਨੀ ਟਿੱਪਣੀ ਵਿਚ ਕਿਹਾ