ਕੋਰੋਨਾ ਕਾਰਨ ਜੰਮੂ-ਕਸ਼ਮੀਰ ਦੀਆਂ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦਾ ਕਾਰਜਕਾਲ 3 ਮਹੀਨਿਆਂ ਲਈ ਵਧਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਜੂਦਾ ਕਮੇਟੀ ਹੀ ਸੰਭਾਲੇਗੀ ਗੁਰਦਵਾਰਿਆਂ ਦੀ ਸੇਵਾ ਸੰਭਾਲ

Sukhbir Badal

ਜੰਮੂ, 11 ਜੁਲਾਈ (ਸਰਬਜੀਤ ਸਿੰਘ): ਕੋਰੋਨਾ ਸੰਕਟ ਕਾਰਨ ਜੰਮੂ-ਕਸ਼ਮੀਰ ਦੀਆਂ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦਾ ਕਾਰਜਕਾਲ ਤਿੰਨ ਮਹੀਨਿਆਂ ਲਈ ਵਧਾਇਆ ਗਿਆ ਹੈ। ਇਹ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਅਪਣੇ ਟਵੀਟ ਵਿਚ ਦਿਤੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਉਪਰ ਚਲ ਰਹੀ ਇਕ ਵੀਡੀਉ ਵਿਚ ਵੀ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਕਿ ਕੇਵਲ ਸੰਗਤ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਹੀ ਇਨ੍ਹਾਂ ਕਮੇਟੀਆਂ ਦੀ ਸੇਵਾ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਤਿੰਨ-ਚਾਰ ਦਿਨ ਪਹਿਲਾਂ ਜੰਮੂ ਕਸ਼ਮੀਰ ਦੀਆਂ ਸੰਗਤਾਂ ਨੇ ਉਨ੍ਹਾਂ ਨੂੰ ਦਸਿਆ ਸੀ ਕਿ ਗੁਰਦਵਾਰਾ ਕਮੇਟੀਆਂ ਦਾ ਸਮਾਂ ਪੂਰਾ ਹੋ ਗਿਆ ਹੈ

ਅਤੇ ਕੋਰੋਨਾ ਦੇ ਚਲਦੇ ਗੁਰਦਵਾਰਾ ਚੋਣਾਂ ਨਹੀਂ ਹੋ ਸਕਦੀਆਂ ਅਤੇ ਮੌਜੂਦਾ ਕਮੇਟੀ ਨੂੰ ਹੀ ਅੱਗੇ ਵਧਾਇਆ ਜਾਵੇ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਸੀ ਜਿਸ ਤੋਂ ਬਾਅਦ ਗ੍ਰਹਿ ਮੰਤਰੀ ਵਲੋਂ ਉਨ੍ਹਾਂ ਨੂੰ ਦਸਿਆ ਗਿਆ ਕਿ ਜੰਮੂ ਕਸ਼ਮੀਰ ਦੀਆਂ ਗੁਰਦਵਾਰਾ ਕਮੇਟੀਆਂ ਦਾ ਸਮਾਂ ਤਿੰਨ ਮਹੀਨਿਆਂ ਲਈ ਵਧਾ ਦਿਤਾ ਗਿਆ ਹੈ। ਇਨ੍ਹਾਂ ਤਿੰਨ ਮਹੀਨਿਆਂÎ ਦੇ ਅੰਦਰ ਹੀ ਚੋਣਾਂ ਕਰਵਾ ਕੇ ਗੁਰਦਵਾਰਾ ਕਮੇਟੀਆਂ ਸਥਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਧਨਵਾਦ ਪ੍ਰਗਟ ਦਾ ਹਾਂ ਕਿ ਜੰਮੂ ਕਸ਼ਮੀਰ ਦੀਆਂ ਸੰਗਤਾਂ ਨੇ ਇਹ ਚੀਜ਼ਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਦਾ ਵੀ ਧਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਤੁਰਤ ਫ਼ੈਸਲਾ ਲੈਂਦੇ ਹੋਏ ਜੰਮੂ ਕਸ਼ਮੀਰ ਦੇ ਸਿੱਖਾਂ ਦੇ ਮਨ ਅੰਦਰ ਪੈਦਾ ਹੋਏ ਧੌਗਲੇ ਨੂੰ ਦੂਰ ਕੀਤਾ ਹੈ।