ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦਾ ਕਹਿਰ! ਧਰਮਸ਼ਾਲਾ 'ਚ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਮਾਨਸੂਨ ਦਾ ਭਿਆਨਕ ਰੂਪ ਦੇਖਣ ਨੂੰ ਮਿਲਿਆ।

Cloudburst in Dharamshala

ਧਰਮਸ਼ਾਲਾ: ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ (Cloudburst in Dharamshala) ਵਿਚ ਮਾਨਸੂਨ ਦਾ ਭਿਆਨਕ ਰੂਪ ਦੇਖਣ ਨੂੰ ਮਿਲਿਆ। ਤੇਜ਼ ਬਾਰਿਸ਼ ਤੋਂ ਬਾਅਦ ਇੱਥੋਂ ਦੇ ਟੂਰਿਸਟ ਖੇਤਰ ਭਾਗਸੁ (Flood in Bhagsu) ਵਿਚ ਸੋਮਵਾਰ ਸਵੇਰੇ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ। ਹੜ੍ਹ ਕਾਰਨ ਕਈ ਵਾਹਨ ਪਾਣੀ ਵਿਚ ਰੁੜ ਗਏ।

ਹੋਰ ਪੜ੍ਹੋ: Special Story: ਸੜਕ ਕਿਨਾਰੇ ਰੇਹੜੀ ਲਗਾਉਣ ਵਾਲਾ ਵਿਅਕਤੀ ਬਣਿਆ ਕਰੋੜਾਂ ਦੀ ਕੰਪਨੀ ਦਾ ਮਾਲਕ

ਬੱਦਲ ਫਟਣ ਕਾਰਨ ਇਲਾਕੇ ਦੇ ਕਈ ਹੋਟਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਲਾਕੇ ਦੇ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਹੈ। ਭਾਗਸੁ ਵਿਚ ਇਸ ਸਮੇਂ ਹਫੜਾ-ਦਫੜੀ ਮਚੀ ਹੋਈ ਹੈ। ਸੋਸ਼ਲ ਮੀਡੀਆ ’ਤੇ ਮੌਕੇ ਦੇ ਕਈ ਵੀਡੀਓ ਵੀ ਵਾਇਰਲ ਹੋ ਰਹੇ ਹਨ। ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਪਾਣੀ ਦਾ ਵਹਾਅ ਕਿੰਨਾ ਤੇਜ਼ ਹੈ।

ਹੋਰ ਪੜ੍ਹੋ: ਦੁਖਦਾਈ ਖ਼ਬਰ: ਦਿੱਲੀ ਬਾਰਡਰ ’ਤੇ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਦੱਸ ਦਈਏ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ (Heavy Rain in Himachal Pradesh) ਦੇ ਕਈ ਜ਼ਿਲ੍ਹਿਆਂ ਵਿਚ ਐਤਵਾਰ ਰਾਤ ਤੋਂ ਹੀ ਬਾਰਿਸ਼ ਹੋ ਰਹੀ ਹੈ। ਬੀਤੇ ਕਈ ਦਿਨਾਂ ਤੋਂ ਲੋਕ ਗਰਮੀ ਤੋਂ ਪਰੇਸ਼ਾਨ ਸਨ। ਹਾਲਾਂਕਿ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਕਈ ਥਾਈਂ ਭਾਰੀ ਬਾਰਿਸ਼ ਤੋਂ ਨੁਕਸਾਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।