ਇਲੈਕਟ੍ਰਿਕ ਵਾਹਨ ਚਲਾਉਣ ਵਾਲਿਆਂ ਨੂੰ ਨਹੀਂ ਹੋਵੇਗੀ ਪਰੇਸ਼ਾਨੀ, ਕੇਜਰੀਵਾਲ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਦਿੱਲੀ ਦੇਸ਼ ਦੀ ਇਲੈਕਟ੍ਰਿਕ ਵਾਹਨਾਂ ਦੀ ਰਾਜਧਾਨੀ ਬਣੇਗੀ'

Arvind Kejriwal

 

ਨਵੀਂ ਦਿੱਲੀ— ਰਾਜਧਾਨੀ ਦਿੱਲੀ 'ਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਸਰਕਾਰ ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖਰੀਦਣ ਲਈ ਪ੍ਰੇਰਿਤ ਕਰ ਰਹੀ ਹੈ, ਜਿਸ ਦੇ ਤਹਿਤ ਕੇਜਰੀਵਾਲ ਨੇ ਹੈਲਪਲਾਈਨ ਨੰਬਰ ਦੁਆਰਾ ਜਾਰੀ ਇਲੈਕਟ੍ਰਿਕ ਵਾਹਨਾਂ ਨੂੰ ਮਹੱਤਵ ਦੇਣ ਲਈ ਇੱਕ ਨਵਾਂ ਕਦਮ ਚੁੱਕਿਆ ਹੈ।

ਕੇਜਰੀਵਾਲ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜਿਸ 'ਤੇ ਦਿੱਲੀ ਵਾਸੀ ਹੁਣ ਇਸ ਨੰਬਰ 'ਤੇ ਕਾਲ ਕਰਕੇ ਇਲੈਕਟ੍ਰਿਕ ਵਾਹਨ ਨਾਲ ਜੁੜੀ ਹਰ ਛੋਟੀ-ਵੱਡੀ ਜਾਣਕਾਰੀ ਲੈ ਸਕਦੇ ਹਨ। ਦਿੱਲੀ ਵਾਸੀ 9810336008 'ਤੇ 'ਹੈਲੋ' ਮੈਸੇਜ ਕਰਕੇ ਈਵੀ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਕੇਜਰੀਵਾਲ ਨੇ ਟਵੀਟ ਕੀਤਾ ਕਿ ਦਿੱਲੀ ਦੇਸ਼ ਦੀ ਇਲੈਕਟ੍ਰਿਕ ਵਾਹਨਾਂ ਦੀ ਰਾਜਧਾਨੀ ਬਣੇਗੀ।

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਕ ਬਿਆਨ 'ਚ ਕਿਹਾ ਸੀ ਕਿ ਕੁਝ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਤੁਹਾਨੂੰ ਪੈਟਰੋਲ ਕਾਰ ਤੋਂ ਵੀ ਸਸਤੀ ਇਲੈਕਟ੍ਰਿਕ ਕਾਰ ਮਿਲੇਗੀ।

 

ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਚਾਰਜਿੰਗ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ, ਕਿਉਂਕਿ ਉਹ ਜਲਦੀ ਤੋਂ ਜਲਦੀ ਚਾਰਜਿੰਗ ਪੁਆਇੰਟ ਬਣਾਉਣ 'ਤੇ ਵੀ ਧਿਆਨ ਦੇ ਰਹੇ ਹਨ, ਜਿਸ ਤੋਂ ਬਾਅਦ ਤੁਸੀਂ ਆਪਣੀ ਇਲੈਕਟ੍ਰਿਕ ਗੱਡੀ ਨੂੰ ਜਿੱਥੇ ਵੀ ਪੈਟਰੋਲ ਲੈਂਦੇ ਹੋ, ਚਾਰਜ ਕਰ ਸਕਦੇ ਹੋ, ਉਹ ਵੀ ਬਹੁਤ ਸਸਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਆਉਣ ਵਾਲੇ ਦਿਨ ਇਲੈਕਟ੍ਰਿਕ ਵਾਹਨਾਂ ਦੇ ਹੋਣਗੇ ਕਿਉਂਕਿ ਉਹ ਪੈਟਰੋਲ ਅਤੇ ਡੀਜ਼ਲ 'ਤੇ ਨਿਰਭਰਤਾ ਘੱਟ ਕਰਨਾ ਚਾਹੁੰਦੇ ਹਨ।