ਪ੍ਰਤਾਪ ਸਿੰਘ ਬਾਜਵਾ ਹਿਮਾਚਲ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ - ਪ੍ਰਤਾਪ  ਬਾਜਵਾ  

Partap Singh Bajwa

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਮਿਲੀ ਹੈ। ਹਿਮਾਚਲ ਪ੍ਰਦੇਸ਼ ਦੀਆਂ ਆਉਣ ਵਾਲਿਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ  ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦਾ ਧੰਨਵਾਦ ਕੀਤਾ।

ਇਸ ਬਾਰੇ ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਇਸ ਨਿਯੁਕਤੀ ਲਈ ਉਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਦਾ ਧੰਨਵਾਦ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।